ਪਾਕਿ ਪੰਜਾਬ ’ਚ ਇਮਰਾਨ ਨੂੰ ਝਟਕਾ, ਹਮਜ਼ਾ ਸ਼ਾਹਬਾਜ਼ ਦੇ ਪੁੱਤਰ ਨੇ ਬਰਕਰਾਰ ਰੱਖਿਆ ਮੁੱਖ ਮੰਤਰੀ ਦਾ ਅਹੁਦਾ
Saturday, Jul 23, 2022 - 10:24 AM (IST)

ਇਸਲਾਮਾਬਾਦ (ਯੂ. ਐੱਨ. ਆਈ.)- ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਪੰਜਾਬ ਦੀਆਂ ਉਪ ਚੋਣਾਂ ਵਿਚ ਬਹੁਮਤ ਹਾਸਲ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਰਾਰਾ ਝਟਕਾ ਦਿੱਤਾ ਹੈ। ਸ਼ਾਹਬਾਜ਼ ਸ਼ਰੀਫ ਦੇ ਪੁੱਤਰ ਅਤੇ ਸੱਤਾਧਾਰੀ ਪਾਰਟੀ ਪੀ.ਐੱਮ.ਐੱਲ.-ਐੱਨ. ਭਾਜਪਾ ਦੇ ਉਮੀਦਵਾਰ ਹਮਜ਼ਾ ਸ਼ਾਹਬਾਜ਼ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਬਰਕਰਾਰ ਰੱਖਿਆ।
ਵੋਟਾਂ ਦੀ ਗਿਣਤੀ ਤੋਂ ਬਾਅਦ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਨੂੰ 179 ਵੋਟਾਂ ਮਿਲੀਆਂ, ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੌਧਰੀ ਪਰਵੇਜ਼ ਇਲਾਹੀ ਨੂੰ 176 ਵੋਟਾਂ ਮਿਲੀਆਂ। ਦੂਜੇ ਪਾਸੇ ਪੀ.ਟੀ.ਆਈ. ਦੇ ਪ੍ਰਧਾਨ ਇਮਰਾਨ ਖਾਨ ਨੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦੀ ਹੈਰਾਨੀਜਨਕ ਜਿੱਤ ਦੇ ਨਤੀਜਿਆਂ ਦੇ ਖਿਲਾਫ ਸ਼ੁੱਕਰਵਾਰ ਰਾਤ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਾਪਰੀ ਘਟਨਾ ਨਾਲ ਉਹ ਹੈਰਾਨ ਹਨ। ਹੁਣ ਸਾਰਿਆਂ ਦੀ ਨਜ਼ਰ ਸੁਪਰੀਮ ਕੋਰਟ ਵੱਲ ਹੈ।