ਪਾਕਿਸਤਾਨ: ਸਾਰੇ ਸੂਬਿਆਂ ਨੂੰ ਜਾਰੀ ਕੀਤੀ ਗਈ ਲੂ ਦੀ ਚਿਤਾਵਨੀ
Friday, Apr 29, 2022 - 12:22 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਮੰਤਰਾਲਾ ਨੇ ਇਸ ਸਾਲ ਦੇਸ਼ ਦਾ ਔਸਤ ਤਾਪਮਾਨ ਆਮ ਨਾਲੋਂ 6 ਤੋਂ 8 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਭਵਿੱਖਬਾਣੀ ਤੋਂ ਬਾਅਦ ਵੀਰਵਾਰ ਨੂੰ ਸਾਰੇ ਸੂਬਿਆਂ ਨੂੰ ਲੂ ਦੀ ਚਿਤਾਵਨੀ ਜਾਰੀ ਕੀਤੀ ਹੈ।
ਜਲਵਾਯੂ ਪਰਿਵਰਤਨ ਮੰਤਰੀ ਸੈਨੇਟਰ ਸ਼ੈਰੀ ਰਹਿਮਾਨ ਨੇ ਘੋਸ਼ਣਾ ਕੀਤੀ ਕਿ ਦੱਖਣੀ ਏਸ਼ੀਆ ਵਿੱਚ ਇਸ ਸਾਲ ਤੇਜ਼ ਲੂ ਚੱਲਣ ਦੇ ਆਸਾਰ ਹਨ। ਉਨ੍ਹਾਂ ਕਿਹਾ, 'ਪਾਕਿਸਤਾਨ ਵਿੱਚ ਮਾਰਚ ਤੋਂ ਅਚਾਨਕ ਲੂ ਚੱਲ ਰਹੀ ਹੈ। ਪਾਕਿਸਤਾਨ ਅਤੇ ਭਾਰਤ ਦੇ ਸਰਹੱਦੀ ਖੇਤਰਾਂ ਵਿੱਚ ਤਾਪਮਾਨ 49 ਤੋਂ 50 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ।'
ਰਹਿਮਾਨ ਨੇ ਪਾਕਿਸਤਾਨ ਮੌਸਮ ਵਿਭਾਗ (ਪੀ.ਐੱਮ.ਡੀ.) ਦੀ ਘੋਸ਼ਣਾ ਦਾ ਹਵਾਲਾ ਦਿੱਤਾ ਕਿ ਮਾਰਚ 2022 ਸਾਲ 1961 ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਗਰਮ ਮਹੀਨਾ ਸੀ। ਮੰਤਰੀ ਨੇ ਕਿਹਾ ਕਿ ਅੱਤ ਦੀ ਗਰਮੀ ਕਾਰਨ ਮਨੁੱਖੀ ਸਿਹਤ ਅਤੇ ਖੇਤੀ ਉਤਪਾਦਨ ਨੂੰ ਗੰਭੀਰ ਖ਼ਤਰਾ ਹੈ।