ਪਾਕਿਸਤਾਨ: ਹਾਈ ਕੋਰਟ ਨੇ PTI ਦੇ ਚੋਣ ਨਿਸ਼ਾਨ ''ਤੇ ਫ਼ੈਸਲਾ ਰੱਖਿਆ ਸੁਰੱਖਿਅਤ

01/03/2024 5:21:15 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਪੇਸ਼ਾਵਰ ਹਾਈ ਕੋਰਟ ਨੇ ਬੁੱਧਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੀਆਂ ਜਥੇਬੰਦਕ ਚੋਣਾਂ ਨੂੰ ਅਯੋਗ ਕਰਾਰ ਦੇਣ ਅਤੇ ਉਸ ਦਾ ਚੋਣ ਨਿਸ਼ਾਨ ਜ਼ਬਤ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਮੁਅੱਤਲ ਕਰਨ ਵਿਰੁੱਧ ਦਾਇਰ ਸਮੀਖਿਆ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦਾ ਚੋਣ ਨਿਸ਼ਾਨ ਕ੍ਰਿਕਟ ਬੱਲਾ ਹੈ ਅਤੇ ਇਸ ਨੂੰ ਜ਼ਬਤ ਕਰਨ ਦੇ ਫ਼ੈਸਲੇ ਨੂੰ ਮੁਅੱਤਲ ਕੀਤੇ ਜਾਣ ਖ਼ਿਲਾਫ਼ ਕਮਿਸ਼ਨ ਨੇ ਖੁਦ ਹੀ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ: UK ਦਾ ਵੱਡਾ ਐਲਾਨ, ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਦੇਵੇਗਾ ਵੀਜ਼ਾ ਮੁਕਤ ਐਂਟਰੀ

ਇਮਰਾਨ ਖਾਨ ਇਸ ਸਮੇਂ ਤੋਸ਼ਾਖਾਨਾ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਖਾਨ ਦੀ ਪਾਰਟੀ ਪੀ.ਟੀ.ਆਈ. ਆਪਣੇ ਚੋਣ ਨਿਸ਼ਾਨ ਨੂੰ ਲੈ ਕੇ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੀ ਹੈ, ਕਿਉਂਕਿ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਪਿਛਲੇ ਮਹੀਨੇ ਪਾਰਟੀ ਦੀਆਂ ਅੰਦਰੂਨੀ ਚੋਣਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਦਾ ਚੋਣ ਨਿਸ਼ਾਨ ਕ੍ਰਿਕਟ ਦੀ 'ਬੱਲਾ' ਜ਼ਬਤ ਕਰ ਲਿਆ ਸੀ। ਪਿਛਲੇ ਦਸੰਬਰ 'ਚ ਪਾਰਟੀ ਦੀਆਂ ਹੋਈਆਂ ਚੋਣਾਂ 'ਚ ਇਮਰਾਨ ਖਾਨ ਦੇ ਕਰੀਬੀ ਬੈਰਿਸਟਰ ਗੋਹਰ ਖਾਨ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਸੀ।  

ਇਹ ਵੀ ਪੜ੍ਹੋ: ਪਿਛਲੇ 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀ ਗਏ ਜਹਾਨੋਂ, ਕੈਨੇਡਾ 'ਚ ਹੋਈਆਂ ਸਭ ਤੋਂ ਵੱਧ ਮੌਤਾਂ

ਪਾਰਟੀ ਨੇ ਚੋਣ ਨਿਸ਼ਾਨ ਜ਼ਬਤ ਕਰਨ ਦੇ ਕਮਿਸ਼ਨ ਦੇ ਫ਼ੈਸਲੇ ਨੂੰ ਪੇਸ਼ਾਵਰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਅਦਾਲਤ ਨੇ 26 ਦਸੰਬਰ ਨੂੰ ਪੀ.ਟੀ.ਆਈ. ਦੀਆਂ ਅੰਦਰੂਨੀ ਚੋਣਾਂ ਨੂੰ ਗੈਰ-ਸੰਵਿਧਾਨਕ ਕਰਾਰ ਦੇਣ ਦੇ ਨਾਲ-ਨਾਲ ਪਾਰਟੀ ਦਾ ਚੋਣ ਨਿਸ਼ਾਨ ਜ਼ਬਤ ਕਰਨ ਦੇ ਕਮਿਸ਼ਨ ਦੇ ਫ਼ੈਸਲੇ ਨੂੰ ਮੁਅੱਤਲ ਕਰ ਦਿੱਤਾ ਸੀ। ਚੋਣ ਕਮਿਸ਼ਨ ਨੇ ਅਦਾਲਤ ਦੇ ਇਸ ਫ਼ੈਸਲੇ ਵਿਰੁੱਧ ਮੁੜ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਪੇਸ਼ਾਵਰ ਹਾਈ ਕੋਰਟ ਨੇ ਕਮਿਸ਼ਨ ਵੱਲੋਂ ਦਾਇਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕੀਤੀ ਅਤੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਬੁੱਧਵਾਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ।

ਇਹ ਵੀ ਪੜ੍ਹੋ: ਜਾਪਾਨ 'ਚ 2 ਜਹਾਜ਼ਾਂ ਦੇ ਟਕਰਾਉਣ ਦਾ ਮਾਮਲਾ, 5 ਮੌਤਾਂ ਦੀ ਹੋਈ ਪੁਸ਼ਟੀ, ਤਸਵੀਰਾਂ 'ਚ ਵੇਖੋ ਖ਼ੌਫਨਾਕ ਮੰਜ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 

cherry

This news is Content Editor cherry