ਪਾਕਿ ''ਚ ਹਿੰਦੂ ਭਾਈਚਾਰੇ ਨੇ ਮਨਾਇਆ ਰੱਖੜੀ ਦਾ ਤਿਉਹਾਰ

08/16/2019 4:07:27 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਸਮੇਤ ਕਈ ਹਿੱਸਿਆਂ ਵਿਚ ਹਿੰਦੂ ਭਾਈਚਾਰੇ ਨੇ ਰੱਖੜੀ ਦੀ ਤਿਉਹਾਰ ਮਨਾਇਆ। ਇਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਮਾੜੀ ਘਟਨਾ ਤੋਂ ਬਚਣ ਲਈ ਮੰਦਰਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ। 

ਗੌਰਤਲਬ ਹੈ ਕਿ ਰੱਖੜੀ ਹਿੰਦੂਆਂ ਦਾ ਲੋਕਪ੍ਰਿਅ ਤਿਉਹਾਰ ਹੈ ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਅਤੇ ਭਰਾ ਪੂਰੀ ਜ਼ਿੰਦਗੀ ਭੈਣ ਦੇ ਜੀਵਨ ਦੀ ਰੱਖਿਆ ਦਾ ਵਾਅਦਾ ਕਰਦਾ ਹੈ।

Vandana

This news is Content Editor Vandana