ਪਾਕਿਸਤਾਨ ’ਚ 3 ਹਿੰਦੂ ਨੌਜਵਾਨਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ
Monday, Nov 10, 2025 - 10:29 AM (IST)
ਗੁਰਦਾਸਪੁਰ/ਥਾਰਪਾਰਕਰ (ਵਿਨੋਦ)- ਪਾਕਿਸਤਾਨ ਦੇ ਥਾਰਪਾਰਕਰ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਕਸਬੇ ਦਾਨੋ ਧੰਧਲ ’ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਸਥਾਨਕ ਨਿਵਾਸੀਆਂ ਨੇ ਕੋਲਹੀ ਇਲਾਕੇ ’ਚ ਇਕ ਦਰੱਖਤ ਨਾਲ 3 ਹਿੰਦੂ ਨੌਜਵਾਨਾਂ ਦੀਆਂ ਲਾਸ਼ਾਂ ਲਟਕਦੀਆਂ ਦੇਖੀਆਂ। ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਨੌਜਵਾਨਾਂ ਦੀ ਪਛਾਣ ਧਨਜੀ, ਗੌਤਮ ਅਤੇ ਜੈ ਰਾਮ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 16 ਤੋਂ 21 ਸਾਲ ਦੇ ਵਿਚਕਾਰ ਹੈ ਅਤੇ ਇਹ ਕੋਲਹੀ ਭਾਈਚਾਰੇ ਨਾਲ ਸਬੰਧਤ ਹਨ ਅਤੇ ਇਸੇ ਇਲਾਕੇ ਦੇ ਵਸਨੀਕ ਹਨ।
ਇਹ ਵੀ ਪੜ੍ਹੋ : 5 ਕਰੋੜ ਦੀ ਜਾਇਦਾਦ ਛੱਡ ਸੰਨਿਆਸੀ ਬਣ ਗਿਆ ਪੂਰਾ ਪਰਿਵਾਰ, ਤਿਆਗ ਦਿੱਤਾ ਸੰਸਾਰਿਕ ਮੋਹ
ਥਰਪਾਰਕਰ ਦੇ ਸੀਨੀਅਰ ਪੁਲਸ ਸੁਪਰਡੈਂਟ ਸ਼ੋਇਬ ਮੇਮਨ ਅਨੁਸਾਰ ਤਿੰਨਾਂ ਲਾਸ਼ਾਂ ’ਤੇ ਹਿੰਸਾ ਦੇ ਕੋਈ ਨਿਸ਼ਾਨ ਨਹੀਂ ਸਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਨਗਰਪਾਰਕਰ ਤਾਲੁਕਾ ਹਸਪਤਾਲ ਭੇਜ ਦਿੱਤਾ। ਸੀਨੀਅਰ ਪੁਲਸ ਸੁਪਰਡੈਂਟ ਨੇ ਕਿਹਾ ਕਿ ਭਾਵੇਂ ਇਹ ਸਾਂਝੀ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਪਰ ਫਿਰ ਵੀ ਉਨ੍ਹਾਂ ਦੀ ਮੌਤ ਦੇ ਅਸਲ ਕਾਰਨ ਅਤੇ ਮਨੋਰਥ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
