ਪਾਕਿਸਤਾਨ: ਫੈਸਲਾਬਾਦ ''ਚ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੋਟਲ, ਫੈਕਟਰੀਆਂ ਨੂੰ ਨੋਟਿਸ ਜਾਰੀ

Sunday, Feb 20, 2022 - 12:04 PM (IST)

ਪਾਕਿਸਤਾਨ: ਫੈਸਲਾਬਾਦ ''ਚ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੋਟਲ, ਫੈਕਟਰੀਆਂ ਨੂੰ ਨੋਟਿਸ ਜਾਰੀ

ਲਾਹੌਰ (ਏਐਨਆਈ): ਪਾਕਿਸਤਾਨ ਦੇ ਫੈਸਲਾਬਾਦ ਵਿੱਚ ਹੋਟਲਾਂ ਅਤੇ ਮਾਰਬਲ ਫੈਕਟਰੀਆਂ ਨੂੰ ਵੱਧਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਸ਼ਨੀਵਾਰ ਨੂੰ ਨੋਟਿਸ ਜਾਰੀ ਕੀਤੇ ਗਏ।ਇੱਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਡੇਲੀ ਟਾਈਮਜ਼ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਡਿਪਟੀ ਡਾਇਰੈਕਟਰ ਵਾਤਾਵਰਨ ਫਰਹਤ ਅੱਬਾਸ ਕਾਮੋਕਾ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਭਾਗੀ ਟੀਮਾਂ ਨੇ ਜ਼ਿਲ੍ਹੇ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਇਹ ਹਾਲ (ਹੋਟਲ) ਅਤੇ ਫੈਕਟਰੀਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ।ਉਹਨਾਂ ਨੇ ਅੱਗੇ ਕਿਹਾ ਕਿ ਇਸ ਲਈ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਉਹਨਾਂ ਦੇ ਮਾਮਲਿਆਂ ਨੂੰ ਅਗਲੀ ਕਾਰਵਾਈ ਲਈ ਟ੍ਰਿਬਿਊਨਲ ਨੂੰ ਭੇਜ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਨਵੰਬਰ 2021 ਵਿੱਚ ਪਾਕਿਸਤਾਨ ਦੇ ਲਾਹੌਰ ਨੂੰ ਵਿਸ਼ਵ ਪੱਧਰ 'ਤੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਘੋਸ਼ਿਤ ਕੀਤਾ ਗਿਆ ਸੀ, ਜਿਸ ਵਿਚ ਏਅਰ ਕੁਆਲਿਟੀ ਇੰਡੈਕਸ (AQI) 700 ਨੂੰ ਪਾਰ ਕਰ ਗਈ ਸੀ। ਢਾਕਾ ਟ੍ਰਿਬਿਊਨ ਦੇ ਅਨੁਸਾਰ ਪਿਛਲੇ ਮਹੀਨੇ, ਕਰਾਚੀ 224 ਦੇ AQI ਨਾਲ ਵਿਸ਼ਵ ਦਾ ਤੀਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਸੀ।AQI ਰੋਜ਼ਾਨਾ ਹਵਾ ਦੀ ਗੁਣਵੱਤਾ ਦੀ ਰਿਪੋਰਟ ਕਰਨ ਲਈ ਇੱਕ ਸੂਚਕਾਂਕ ਹੈ ਅਤੇ ਇਸਦੀ ਵਰਤੋਂ ਸਰਕਾਰੀ ਏਜੰਸੀਆਂ ਦੁਆਰਾ ਲੋਕਾਂ ਨੂੰ ਇਹ ਦੱਸਣ ਲਈ ਕੀਤੀ ਜਾਂਦੀ ਹੈ ਕਿ ਕਿਸੇ ਖਾਸ ਸ਼ਹਿਰ ਦੀ ਹਵਾ ਕਿੰਨੀ ਸਾਫ਼ ਜਾਂ ਪ੍ਰਦੂਸ਼ਿਤ ਹੈ ਅਤੇ ਉਹਨਾਂ ਲਈ ਸਿਹਤ ਸੰਬੰਧੀ ਕਿਹੜੇ ਪ੍ਰਭਾਵ ਚਿੰਤਾ ਦਾ ਵਿਸ਼ਾ ਹੋ ਸਕਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ- ਲੰਡਨ 'ਚ ਤੂਫਾਨ ਵਿਚਕਾਰ ਭਾਰਤੀ ਪਾਇਲਟਾਂ ਨੇ ਕਰਾਈ ਸੁਰੱਖਿਅਤ ਲੈਂਡਿੰਗ, ਵੀਡੀਓ ਵਾਇਰਲ

ਕਈ ਅਧਿਐਨਾਂ ਦੇ ਅਨੁਸਾਰ ਪ੍ਰਦੂਸ਼ਿਤ ਹਵਾ ਵਿੱਚ ਸਾਹ ਲੈਣ ਨਾਲ ਵਿਅਕਤੀ ਨੂੰ ਦਿਲ ਦੀ ਬਿਮਾਰੀ, ਸਾਹ ਦੀਆਂ ਪੁਰਾਣੀਆਂ ਬਿਮਾਰੀਆਂ, ਫੇਫੜਿਆਂ ਦੀ ਲਾਗ ਅਤੇ ਕੈਂਸਰ ਹੋਣ ਦੇ ਜੋਖਮ ਨੂੰ ਵਧਾਉਂਦਾ ਹੈ।ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਸਟ੍ਰੋਕ, ਦਿਲ ਦੀ ਬਿਮਾਰੀ, ਪੁਰਾਣੀ ਰੁਕਾਵਟੀ ਪਲਮੋਨਰੀ ਬਿਮਾਰੀ, ਫੇਫੜਿਆਂ ਦੇ ਕੈਂਸਰ ਅਤੇ ਗੰਭੀਰ ਸਾਹ ਦੀਆਂ ਲਾਗਾਂ ਕਾਰਨ ਮੌਤ ਦਰ ਵਧਣ ਕਾਰਨ ਹਵਾ ਪ੍ਰਦੂਸ਼ਣ ਸਾਲ ਵਿੱਚ ਅੰਦਾਜ਼ਨ 70 ਲੱਖ ਲੋਕਾਂ ਦੀ ਮੌਤ ਦਾ ਕਾਰਨ ਬਣਦਾ ਹੈ।


author

Vandana

Content Editor

Related News