ਪਾਕਿਸਤਾਨ: ਹੋਰ 14 ਦਿਨਾਂ ਲਈ ਹੋਰ ਵਧਾਈ ਗਈ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ

09/26/2023 4:23:51 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਸਿਫਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ ਹੋਰ 14 ਦਿਨਾਂ ਲਈ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਜਲਦ ਰਿਹਾਈ ਦੀ ਸੰਭਾਵਨਾ ਵੀ ਘੱਟ ਗਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਪਿਛਲੇ ਸਾਲ ਮਾਰਚ ਵਿੱਚ ਅਧਿਕਾਰਤ ਸੀਕਰੇਟ ਐਕਟ ਦੀ ਉਲੰਘਣਾ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਅਮਰੀਕਾ ਵਿਚ ਸਥਿਤ ਪਾਕਿਸਤਾਨੀ ਦੂਤਘਰ ਵੱਲੋਂ ਭੇਜੇ ਗਏ ਅਧਿਕਾਰਤ ਦਸਤਾਵੇਜ਼ (ਸਿਫਰ) ਦੀ ਗੁਪਤਤਾ ਦੀ ਉਲੰਘਣਾ ਕਰਨ ਦਾ ਦੋਸ਼ ਹੈ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਕੂਟਨੀਤਕ ਵਿਵਾਦ ਫੌਜੀ ਰਿਸ਼ਤਿਆਂ ਨੂੰ ਨਹੀਂ ਕਰੇਗਾ ਪ੍ਰਭਾਵਿਤ : ਕੈਨੇਡੀਅਨ ਡਿਪਟੀ ਆਰਮੀ ਚੀਫ

ਇਹ ਤੀਜੀ ਵਾਰ ਹੈ ਜਦੋਂ ਖਾਨ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੀ ਪਿਛਲੀ 14 ਦਿਨਾਂ ਦੀ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਵਿਸ਼ੇਸ਼ ਅਦਾਲਤ ਦੇ ਜੱਜ ਅਬੁਲ ਹਸਨਤ ਜੁਲਕਰਨੈਨ ਨੇ ਜ਼ਿਲ੍ਹਾ ਜੇਲ੍ਹ ਅਟਕ ਵਿਖੇ ਸੁਣਵਾਈ ਕੀਤੀ। ਤੋਸ਼ਾਖਾਨਾ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 5 ਅਗਸਤ ਤੋਂ ਇਮਰਾਨ ਖਾਨ ਇਸ ਜੇਲ 'ਚ ਨਜ਼ਰਬੰਦ ਹਨ। ਸੁਣਵਾਈ ਤੋਂ ਬਾਅਦ ਅਦਾਲਤ ਨੇ ਜਾਂਚ ਪੂਰੀ ਕਰਨ ਲਈ ਉਨ੍ਹਾਂ ਦੀ ਨਿਆਂਇਕ ਹਿਰਾਸਤ 10 ਅਕਤੂਬਰ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਦਰਮਿਆਨ ਮੁੜ ਆਇਆ ਅਮਰੀਕਾ ਦਾ ਵੱਡਾ ਬਿਆਨ

ਅਦਾਲਤ ਨੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਹਿਰਾਸਤ ਵੀ ਇਸੇ ਮਿਆਦ ਲਈ ਵਧਾ ਦਿੱਤੀ ਹੈ। ਕੁਰੈਸ਼ੀ 'ਤੇ ਵੀ ਇਸੇ ਐਕਟ ਤਹਿਤ ਦੋਸ਼ ਹਨ। ਹਾਲਾਂਕਿ, ਇਸਲਾਮਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਇਮਰਾਨ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੇ ਆਦੇਸ਼ ਦਿੱਤੇ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਅਧਿਕਾਰੀਆਂ ਨੇ ਪਹਿਲਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕੇਸ ਦੀ ਸੁਣਵਾਈ ਜੇਲ੍ਹ ਵਿੱਚ ਕਰਨ ਦੀ ਇਜਾਜ਼ਤ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News