ਪਾਕਿਸਤਾਨ: ਇਮਰਾਨ ਖਾਨ ਦੀ ਪਾਰਟੀ ਵੱਲੋਂ ਚੋਣ ਨਿਸ਼ਾਨ ਬਹਾਲੀ ਸਬੰਧੀ ਦਾਇਰ ਪਟੀਸ਼ਨ ਖਾਰਜ

Thursday, Jan 04, 2024 - 04:29 PM (IST)

ਪਾਕਿਸਤਾਨ: ਇਮਰਾਨ ਖਾਨ ਦੀ ਪਾਰਟੀ ਵੱਲੋਂ ਚੋਣ ਨਿਸ਼ਾਨ ਬਹਾਲੀ ਸਬੰਧੀ ਦਾਇਰ ਪਟੀਸ਼ਨ ਖਾਰਜ

ਲਾਹੌਰ (ਭਾਸ਼ਾ) ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਵੀਰਵਾਰ ਨੂੰ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਝਟਕਾ ਦਿੰਦੇ ਹੋਏ ਚੋਣ ਕਮਿਸ਼ਨ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਚੋਣ ਕਮਿਸ਼ਨ ਨੇ ਖਾਨ ਦੀ ਪਾਰਟੀ ਦੀਆਂ ਜਥੇਬੰਦਕ ਚੋਣਾਂ ਨੂੰ 'ਗੈਰ-ਸੰਵਿਧਾਨਕ' ਕਰਾਰ ਦਿੰਦਿਆਂ ਉਸ ਦਾ ਚੋਣ ਨਿਸ਼ਾਨ 'ਕ੍ਰਿਕਟ ਬੱਲਾ' ਰੱਦ ਕਰ ਦਿੱਤਾ ਸੀ। 'ਜੀਓ ਨਿਊਜ਼' ਦੀ ਖ਼ਬਰ ਮੁਤਾਬਕ ਲਾਹੌਰ ਹਾਈ ਕੋਰਟ ਦੇ ਜਸਟਿਸ ਜਵਾਦ ਹਸਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ) ਦੇ ਆਗੂ ਉਮਰ ਆਫ਼ਤਾਬ ਢਿੱਲੋਂ ਦੀ ਪਟੀਸ਼ਨ ਨੂੰ ਨਾ-ਮਨਜ਼ੂਰ ਕਰਾਰ ਦਿੱਤਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ: ਮਸਜਿਦ ਦੇ ਬਾਹਰ ਇਮਾਮ ਦਾ ਗੋਲੀਆਂ ਮਾਰ ਕੇ ਕਤਲ

ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪੀ.ਟੀ.ਆਈ ਦੀਆਂ ਅੰਦਰੂਨੀ ਚੋਣਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਪਾਰਟੀ ਦਾ ਚੋਣ ਨਿਸ਼ਾਨ ਕ੍ਰਿਕਟ ਬੈਟ ਵੀ ਰੱਦ ਕਰ ਦਿੱਤਾ ਸੀ। ਦਸੰਬਰ ਵਿੱਚ ਹੋਈਆਂ ਅੰਦਰੂਨੀ ਚੋਣਾਂ ਵਿੱਚ ਬੈਰਿਸਟਰ ਗੌਹਰ ਖਾਨ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਸੀ। ਬੁੱਧਵਾਰ ਨੂੰ ਸੁਣਵਾਈ ਦੌਰਾਨ ਪੀ.ਟੀ.ਆਈ ਦੇ ਵਕੀਲ ਨੇ ਲਾਹੌਰ ਹਾਈ ਕੋਰਟ ਨੂੰ ਚੋਣ ਕਮਿਸ਼ਨ ਦੇ ਆਦੇਸ਼ ਨੂੰ ਰੱਦ ਕਰਨ ਅਤੇ ਪਾਰਟੀ ਦੀਆਂ ਅੰਦਰੂਨੀ ਚੋਣਾਂ ਲਈ ਸਰਟੀਫਿਕੇਟ ਆਪਣੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। ਰਿਪੋਰਟ ਮੁਤਾਬਕ ਵਕੀਲ ਨੇ ਦਾਅਵਾ ਕੀਤਾ ਕਿ ਚੋਣ ਨਿਸ਼ਾਨ ‘ਬੱਲਾ’ ਨੂੰ ਗ਼ੈਰਕਾਨੂੰਨੀ ਢੰਗ ਨਾਲ ਵਾਪਸ ਲੈ ਲਿਆ ਗਿਆ ਹੈ ਕਿਉਂਕਿ ਜਥੇਬੰਦਕ ਚੋਣਾਂ ਦਾ ਮਾਮਲਾ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਬਣਾਉਣ ਜਾ ਰਿਹੈ 'ਨਕਲੀ ਸੂਰਜ', ਜਾਣੋ ਕੀ ਹੈ ਡ੍ਰੈਗਨ ਦੀ ਵੱਡੀ ਯੋਜਨਾ

ਖ਼ਬਰਾਂ ਮੁਤਾਬਕ ਸਰਕਾਰੀ ਵਕੀਲ ਨੇ ਪਟੀਸ਼ਨ ਨੂੰ ਗੈਰ-ਸੁਣਵਾਈਯੋਗ ਕਰਾਰ ਦਿੱਤਾ ਅਤੇ ਕਿਹਾ ਕਿ ਪੀ.ਟੀ.ਆਈ ਨੇਤਾ ਇਸ ਤੋਂ ਸਿੱਧੇ ਤੌਰ 'ਤੇ ਪ੍ਰਭਾਵਿਤ ਨਹੀਂ ਹੋਏ। ਖ਼ਬਰਾਂ ਮੁਤਾਬਕ ਬੁੱਧਵਾਰ ਨੂੰ ਰਾਵਲਪਿੰਡੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀ.ਟੀ.ਆਈ ਦੇ ਚੇਅਰਮੈਨ ਬੈਰਿਸਟਰ ਗੌਹਰ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਚਿਤ ਵਿਚਾਰ-ਵਟਾਂਦਰੇ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਪਾਰਟੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ, "ਸੁਪਰੀਮ ਕੋਰਟ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਨੂੰ ਰੱਦ ਕਰਨਾ ਪੂਰੀ ਪਾਰਟੀ ਨੂੰ ਖ਼ਤਮ ਕਰਨ ਦੇ ਬਰਾਬਰ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News