ਇਮਰਾਨ ਦੇ ਕਹਿਣ ''ਤੇ ਪਾਕਿ ''ਚ LoC ਵੱਲ ਜਲੂਸ ਦਾ ਪ੍ਰੋਗਰਾਮ ਟਲਿਆ

09/15/2019 3:55:32 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਹਿਣ 'ਤੇ ਕੁਝ ਰਾਜਨੀਤਕ ਦਲਾਂ ਅਤੇ ਧਾਰਮਿਕ ਸੰਗਠਨਾਂ ਵੱਲੋਂ ਭਾਰਤ ਨਾਲ ਲੱਗਦੀ ਕੰਟਰੋਲ ਰੇਖਾ ਵੱਲ ਪ੍ਰਸਤਾਵਿਤ ਜਲੂਸ ਨੂੰ ਟਾਲ ਦਿੱਤਾ ਗਿਆ ਹੈ। ਇਮਰਾਨ ਖਾਨ ਨੇ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਦੀ ਆਮ ਸਭਾ ਵਿਚ 27 ਸਤੰਬਰ ਨੂੰ ਉਨ੍ਹਾਂ ਦੇ ਭਾਸ਼ਣ ਦੇਣ ਤੱਕ ਇਸ ਜਲੂਸ ਨੂੰ ਟਾਲ ਦਿੱਤਾ ਜਾਵੇ। ਅਨੁਮਾਨ ਹੈ ਕਿ ਇਮਰਾਨ ਖਾਨ ਸੰਯੁਕਤ ਰਾਸ਼ਟਰ ਵਿਚ ਕਸ਼ਮੀਰ ਦਾ ਮੁੱਦਾ ਚੁੱਕਣਗੇ।

ਪਾਕਿਸਤਾਨ ਦੇ ਇਕ ਅੰਗਰੇਜ਼ੀ ਅਖਬਾਰ ਨੇ ਦੱਸਿਆ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਰਾਜਨਤੀਕ ਦਲਾਂ ਅਤੇ ਧਾਰਮਿਕ ਸੰਗਠਨਾਂ ਦੇ ਪ੍ਰਮੁੱਖਾਂ ਦੀ ਕਮੇਟੀ ਨੇ ਇਹ ਫੈਸਲਾ ਲਿਆ। ਗੌਰਤਲਬ ਹੈ ਕਿ ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਅਤੇ ਰਾਜ ਨੂੰ ਦੋ ਸੰਘ ਸ਼ਾਸਿਤ ਰਾਜਾਂ ਵਿਚ ਵੰਡਣ ਦੇ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

Vandana

This news is Content Editor Vandana