ਮਲੇਸ਼ੀਆ ਯਾਤਰਾ ਦੌਰਾਨ ਇਮਰਾਨ ਨਹੀਂ ਵਰਤਣਗੇ ਭਾਰਤੀ ਹਵਾਈ ਖੇਤਰ

02/03/2020 9:50:10 AM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਮਲੇਸ਼ੀਆ ਯਾਤਰਾ ਦੇ ਦੌਰਾਨ ਭਾਰਤੀ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ। ਇਹ ਜਾਣਕਾਰੀ ਏ.ਆਰ.ਵਾਈ. ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ। ਇਮਰਾਨ ਦੀ 2 ਦਿਨਾਂ ਦੀ ਮਲੇਸ਼ੀਆ ਯਾਤਰਾ ਸੋਮਵਾਰ ਤੋਂ ਸ਼ੁਰੂ ਹੋ ਰਹੀ ਹੈ। ਉਹਨਾਂ ਨੇ ਆਪਣੇ ਜਹਾਜ਼ ਨੂੰ ਭਾਰਤੀ ਹਵਾਈ ਖੇਤਰ ਤੋਂ ਨਾ ਲੰਘਾਉਣ ਦਾ ਫੈਸਲਾ ਲਿਆ ਹੈ। ਏ.ਆਰ.ਵਾਈ. ਦੇ ਸੂਤਰਾਂ ਨੇ ਦੱਸਿਆ ਕਿ ਇਹ ਫੈਸਲਾ ਕਸ਼ਮੀਰ ਦੀ ਸਥਿਤੀ ਨੂੰ ਦੇਖਦੇ ਹੋਏ ਲਿਆ ਗਿਆ। 

ਗੌਰਤਲਬ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚ ਪਿਛਲੇ ਸਾਲ ਤੋਂ ਤਣਾਅ ਕਾਫੀ ਜ਼ਿਆਦਾ ਵੱਧ ਗਿਆ ਹੈ। ਇਸ ਦਾ ਕਾਰਨ 14 ਫਰਵਰੀ, 2019 ਨੂੰ ਪੁਲਵਾਮਾ ਹਮਲਾ ਹੈ। ਜਿਸ ਵਿਚ ਸੀ.ਆਰ.ਪੀ.ਐੱਫ. ਦੇ 40 ਤੋਂ ਜ਼ਿਆਦਾ ਜਵਾਨ ਸ਼ਹੀਦ ਹੋ ਗਏ ਸਨ। ਇਸ ਦੇ ਬਾਅਦ ਤੋਂ ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ਵਿਚ ਖਟਾਸ ਵਧੀ ਹੈ। ਇਸ ਦੇ ਇਲਾਵਾ ਭਾਰਤ ਸਰਕਾਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਅਤੇ 35ਏ ਨੂੰ ਹਟਾਇਆ ਸੀ, ਜਿਸ 'ਤੇ ਪਾਕਿਸਤਾਨ ਬੌਖਲਾਇਆ ਹੋਇਆ ਹੈ। ਉਸ ਨੇ ਕਈ ਅੰਤਰਰਾਸ਼ਟਰੀ ਮੰਚਾਂ 'ਤੇ ਇਸ ਮੁੱਦੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਪਰ ਹਰ ਜਗ੍ਹਾ ਉਸ ਨੂੰ ਸ਼ਰਮਿੰਦਾ ਹੋਣਾ ਪਿਆ।


Vandana

Content Editor

Related News