ਇਮਰਾਨ ਨੇ ਹਿੰਦੂ ਭਾਈਚਾਰੇ ਨੂੰ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ

03/09/2020 1:49:08 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਹੋਲੀ ਦੇ ਮੌਕੇ ਹਿੰਦੂ ਭਾਈਚਾਰੇ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੱਤੀ। ਇਹ ਤਿਉਹਾਰ ਪਾਕਿਸਤਾਨ ਵਿਚ ਸੋਮਵਾਰ ਅਤੇ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ,''ਸਾਡੇ ਹਿੰਦੂ ਭਾਈਚਾਰੇ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀ ਵਧਾਈ।'' 

 

ਪੜ੍ਹੋ ਇਹ ਅਹਿਮ ਖਬਰ - ਪਾਕਿ : ਖੱਡ 'ਚ ਡਿੱਗੀ ਬੱਸ, 19 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਬਲੋਚਿਸਤਾਨ ਦੀ ਸੂਬਾਈ ਸਰਕਾਰ ਨੇ ਐਤਵਾਰ ਨੂੰ ਹੋਲੀ ਦੇ ਮੌਕੇ 'ਤੇ ਹਿੰਦੂ ਭਾਈਚਾਰੇ ਲਈ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ। ਗੌਰਤਲਬ ਹੈ ਕਿ ਹਿੰਦੂ ਪਾਕਿਸਤਾਨ ਦਾ ਸਭ ਤੋਂ ਵੱਡਾ ਘੱਟ ਗਿਣਤੀ ਭਾਈਚਾਰਾ ਹੈ। ਸਰਕਾਰੀ ਅਨੁਮਾਨ ਮੁਤਾਬਕ ਦੇਸ਼ ਵਿਚ 75 ਲੱਖ ਹਿੰਦੂ ਰਹਿੰਦੇ ਹਨ।

Vandana

This news is Content Editor Vandana