22 ਜੁਲਾਈ ਨੂੰ ਹੋਵੇਗੀ ਇਮਰਾਨ ਤੇ ਟਰੰਪ ਦੀ ਮੁਲਾਕਾਤ

07/04/2019 5:34:16 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 22 ਜੁਲਾਈ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਫੈਜ਼ਲ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ,''ਟਰੰਪ ਦੇ ਸੱਦੇ 'ਤੇ ਇਮਰਾਨ ਵਾਸ਼ਿੰਗਟਨ ਜਾਣਗੇ। ਯਾਤਰਾ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਨੂੰ ਹੋਰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। 2018 ਦੀਆਂ ਚੋਣਾਂ ਵਿਚ ਜਿੱਤ ਦੇ ਬਾਅਦ ਅਤੇ ਸੱਤਾ ਸੰਭਾਲਣ ਦੇ ਬਾਅਦ ਇਮਰਾਨ ਦੀ ਅਮਰੀਕਾ ਦੀ ਇਹ ਪਹਿਲੀ ਯਾਤਰਾ ਹੋਵੇਗੀ।'' ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਮੁਤਾਬਕ,''ਟਰੰਪ ਨੇ ਮਹੱਤਵਪੂਰਣ ਖੇਤਰੀ ਮਾਮਲਿਆਂ ਦੀ ਚਰਚਾ ਕਰਨ ਲਈ ਇਮਰਾਨ ਨਾਲ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ।''


Vandana

Content Editor

Related News