ਪਾਕਿ ਨੇ ਜੰਗਬੰਦੀ ਉਲੰਘਣਾ ''ਤੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

Sunday, Aug 19, 2018 - 09:46 AM (IST)

ਪਾਕਿ ਨੇ ਜੰਗਬੰਦੀ ਉਲੰਘਣਾ ''ਤੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਨੇ ਐਤਵਾਰ ਨੂੰ ਭਾਰਤ ਦੇ ਹਾਈ ਕਮਿਸ਼ਨਰ ਜੇ.ਪੀ. ਸਿੰਘ ਨੂੰ ਤਲਬ ਕੀਤਾ। ਇਸ ਦੇ ਨਾਲ ਹੀ ਕੰਟਰੋਲ ਰੇਖਾ 'ਤੇ ਭਾਰਤੀ ਫੌਜੀਆਂ ਵੱਲੋਂ ਜੰਗਬੰਦੀ ਉਲੰਘਣਾ ਵਿਚ ਇਕ ਨਾਗਰਿਕ ਦੀ ਮੌਤ ਦੀ ਨਿੰਦਾ ਕੀਤੀ। ਵਿਦੇਸ਼ ਦਫਤਰ ਨੇ ਇਕ ਬਿਆਨ ਵਿਚ ਦੋਸ਼ ਲਗਾਇਆ ਕਿ ਦਾਨਾ ਸੈਕਟਰ ਵਿਚ ਭਾਰਤੀ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ 65 ਸਾਲਾ ਇਕ ਸ਼ਖਸ ਦੀ ਮੌਤ ਹੋ ਗਈ ਅਤੇ 6 ਸਾਲਾ ਬੱਚਾ ਜ਼ਖਮੀ ਹੋ ਗਿਆ। ਡਾਇਰੈਕਟਰ ਜਨਰਲ (ਦੱਖਣੀ ਏਸ਼ੀਆ ਅਤੇ ਸਾਰਕ) ਮੁਹੰਮਦ ਫੈਜ਼ਲ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਉਲੰਘਣਾ ਦੀ ਨਿੰਦਾ ਕੀਤੀ। ਫੈਜ਼ਲ ਨੇ ਕਿਹਾ,''ਜਾਣਬੁੱਝ ਕੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਨਿੰਦਾਯੋਗ ਅਤੇ ਮਨੁੱਖੀ ਸ਼ਾਨ ਦੇ ਉਲਟ ਹੈ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਅਤੇ ਮਨੁੱਖੀ ਕਾਨੂੰਨਾਂ ਦੀ ਉਲੰਘਣਾ ਹੈ।''


Related News