ਪਾਕਿ : 15 ਮਈ ਤੱਕ ਅੰਤਰਰਾਸ਼ਟਰੀ ਉਡਾਣਾਂ ਰੱਦ, ਹੁਣ ਤੱਕ 265 ਲੋਕਾਂ ਦੀ ਮੌਤ

04/26/2020 10:42:29 AM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਮਰਾਨ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ। ਫੈਸਲੇ ਦੇ ਤਹਿਤ ਅੰਤਰਰਾਸ਼ਟਰੀ ਉਡਾਣਾਂ 15 ਮਈ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇੱਥੇ ਕੋਰੋਨਾਵਾਇਰਸ ਕਾਰਨ ਹੁਣ ਤੱਕ 265 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੀ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਸ਼ਨੀਵਾਰ ਨੂੰ ਜਾਰੀ ਇਕ ਬਿਆਨ ਵਿਚ ਹਵਾਬਾਜ਼ੀ ਵਿਭਾਗ ਵੱਲੋਂ ਕਿਹਾ ਗਿਆ ਕਿ ਮੁਅੱਤਲ ਮਿਆਦ 15 ਮਈ 11:59 ਵਜੇ ਤੱਕ ਵਧਾ ਦਿੱਤੀ ਗਈ ਹੈ। ਭਾਵੇਂਕਿ ਸਰਕਾਰ ਨੇ ਇਸ ਤੋਂ ਪਹਿਲਾਂ ਉਡਾਣਾਂ ਨੂੰ 21 ਅਪ੍ਰੈਲ ਤੱਕ ਰੱਦ ਕੀਤਾ ਸੀ।

ਪੜ੍ਹੋ ਇਹ ਅਹਿਮ ਖਬਰ- ਭਾਰਤੀ ਮੂਲ ਦੀ ਮਹਿਲਾ 'ਅਮਰੇਕਿਨ ਅਕੈਡਮੀ ਆਫ ਆਰਟਸ ਐਂਡ ਸਾਈਂਸੇਜ' ਦੀ ਬਣੀ ਮੈਂਬਰ

ਦੇਸ਼ ਵਿਚ ਕੋਰੋਨਾਵਾਇਰਸ ਪਾਬੰਦੀਆਂ ਵਿਚ ਢਿੱਲ ਦੇਣ ਨੂੰ ਲੈ ਕੇ ਡਾਕਟਰਾਂ ਦੀ ਚਿਤਾਵਨੀ ਦੇ ਬਾਅਦ ਸ਼ੁੱਕਰਵਾਰ ਨੂੰ ਪਾਕਿਸਤਾਨ ਸਰਕਾਰ ਨੇ ਕੋਰੋਨਾਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਦੇਸ਼ ਪੱਧਰੀ ਲਾਕਡਾਊਨ ਨੂੰ 15 ਦਿਨਾਂ ਤੋਂ ਵਧਾ ਕੇ 9 ਮਈ ਤੱਕ ਕਰ ਦਿੱਤਾ ਹੈ। ਅਖਬਾਰ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ਵਿਚ ਕੋਰੋਨਾਵਾਇਰਸ ਦੀ ਰਾਸ਼ਟਰੀ ਤਾਲਮੇਲ ਕਮੇਟੀ (NCC) ਦੀ ਬੈਠਕ ਦੇ ਦੌਰਾਨ ਇਹ ਫੈਸਲਾ ਲਿਆ ਗਿਆ। ਉੱਤੇ ਐਤਵਾਰ ਸਵੇਰ ਤੱਕ ਦੇਸ਼ ਵਿਚ ਕੋਰੋਨਾਵਾਇਰਸ ਮ੍ਰਿਤਕਾਂ ਦੀ ਗਿਣਤੀ 265 ਤੱਕ ਪਹੁੰਚ ਗਈ ਜਦਕਿ 13,657 ਮਾਮਲੇ ਸਾਹਮਣੇ ਆਏ।

Vandana

This news is Content Editor Vandana