ਪਾਕਿਸਤਾਨ, ਈਰਾਨ ਨੇ ਅੱਤਵਾਦੀ ਸੰਗਠਨਾਂ ''ਤੇ ਪਾਬੰਦੀ ਲਗਾਉਣ ਦਾ ਲਿਆ ਫ਼ੈਸਲਾ

Tuesday, Apr 23, 2024 - 05:36 PM (IST)

ਇਸਲਾਮਾਬਾਦ (ਯੂ. ਐੱਨ. ਆਈ.) ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਅਤੇ ਈਰਾਨ ਨੇ ਸੋਮਵਾਰ ਨੂੰ ਸਿਧਾਂਤਕ ਤੌਰ 'ਤੇ ਆਪਣੇ-ਆਪਣੇ ਦੇਸ਼ਾਂ ਵਿਚ ਅੱਤਵਾਦੀ ਸੰਗਠਨਾਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਮੰਤਰਾਲੇ ਨੇ ਦੇਰ ਰਾਤ ਇੱਕ ਬਿਆਨ ਵਿੱਚ ਕਿਹਾ ਕਿ ਇਹ ਫ਼ੈਸਲਾ ਪਾਕਿਸਤਾਨੀ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਆਪਣੇ ਈਰਾਨੀ ਹਮਰੁਤਬਾ ਅਹਿਮਦ ਵਾਹਿਦੀ ਅਤੇ ਈਰਾਨ ਦੇ ਨਿਆਂ ਮੰਤਰੀ ਅਮੀਨ-ਹੁਸੈਨ ਰਹੀਮੀ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਜਗਮੀਤ ਸਿੰਘ ਦੇ ਫ਼ੈਸਲੇ ਨਾਲ ਟਰੂਡੋ ਸਰਕਾਰ ’ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ

ਮੰਤਰਾਲੇ ਨੇ ਕਿਹਾ ਕਿ ਦੋਵੇਂ ਧਿਰਾਂ ਆਪਸੀ ਸਹਿਯੋਗ ਅਤੇ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਦੇ ਨਾਲ-ਨਾਲ ਅੱਤਵਾਦੀ ਖਤਰੇ ਦਾ ਮੁਕਾਬਲਾ ਕਰਨ ਲਈ ਸਾਂਝੀ ਕਾਰਵਾਈ ਯੋਜਨਾ ਨੂੰ ਬਿਹਤਰ ਬਣਾਉਣ ਲਈ ਸਹਿਮਤ ਹੋਈਆਂ। ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਸਬੰਧ ਵਿਚ ਜਲਦੀ ਤੋਂ ਜਲਦੀ ਇਕ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਬਿਆਨ ਮੁਤਾਬਕ ਦੋਵੇਂ ਧਿਰਾਂ ਇਕ-ਦੂਜੇ ਦੇ ਦੇਸ਼ 'ਚ ਕੈਦ ਆਪਣੇ ਨਾਗਰਿਕਾਂ 'ਤੇ ਲਗਾਏ ਗਏ ਜੁਰਮਾਨੇ ਨੂੰ ਮੁਆਫ ਕਰਨ 'ਤੇ ਵੀ ਸਹਿਮਤ ਹੋਏ ਹਨ।ਬਿਆਨ ਮੁਤਾਬਕ ਦੋਵਾਂ ਦੇਸ਼ਾਂ ਨੇ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਕਦਮ ਚੁੱਕਣ ਸਮੇਤ ਸਰਹੱਦੀ ਪ੍ਰਬੰਧਨ ਵਿੱਚ ਸਹਿਯੋਗ ਵਧਾਉਣ ਦਾ ਵੀ ਫ਼ੈਸਲਾ ਕੀਤਾ। ਦੋਵੇਂ ਈਰਾਨੀ ਮੰਤਰੀ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਅਗਵਾਈ ਵਾਲੇ ਉੱਚ ਪੱਧਰੀ ਵਫ਼ਦ ਦਾ ਹਿੱਸਾ ਹਨ, ਜੋ 22 ਤੋਂ 24 ਅਪ੍ਰੈਲ ਤੱਕ ਪਾਕਿਸਤਾਨ ਦੇ ਦੌਰਾ 'ਤੇ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News