''ਭਾਰਤ ਨਾਲ ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਨੂੰ ਪੂਰਾ ਕਰਨ ਲਈ ਵਚਨਬੱਧ''

Sunday, Aug 25, 2019 - 03:57 PM (IST)

''ਭਾਰਤ ਨਾਲ ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਨੂੰ ਪੂਰਾ ਕਰਨ ਲਈ ਵਚਨਬੱਧ''

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਸੀਨੀਅਰ ਸਹਾਇਕ ਨੇ ਐਤਵਾਰ ਨੂੰ ਕਰਤਾਰਪੁਰ ਕੋਰੀਡੋਰ ਸੰਬੰਧੀ ਇਕ ਬਿਆਨ ਜਾਰੀ ਕੀਤਾ। ਇਮਰਾਨ ਦੀ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਕਿਹਾ ਕਿ ਭਾਰਤ ਨਾਲ ਰਿਸ਼ਤਿਆਂ ਵਿਚ ਤਣਾਅ ਦੇ ਬਾਵਜੂਦ ਸ੍ਰੀ ਗੁਰੂ ਨਾਨਕ ਸਾਹਿਬਾਨ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਪੂਰਾ ਕਰਨ ਲਈ ਵਚਨਬੱਧ ਹੈ। ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਨੂੰ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਫ੍ਰੀ ਆਉਣ-ਜਾਣ ਦੀ ਸਹੂਲਤ ਮੁਹੱਈਆ ਕਰਵਾਏਗਾ। ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਨੂੰ ਸਿਰਫ ਇਜਾਜ਼ਤ ਲੈਣੀ ਹੋਵੇਗੀ।

ਅਵਾਨ ਨੇ ਵਿਭਿੰਨ ਟਵੀਟਾਂ ਵਿਚ ਕਿਹਾ ਕਿ ਕਰਤਾਰਪੁਰ ਸਿੱਖਾਂ ਲਈ ਪਵਿੱਤਰ ਸਥਲ ਹੈ ਅਤੇ ਧਾਰਮਿਕ ਸਦਭਾਵਨਾ ਦੀ ਸਹੀ ਉਦਾਹਰਣ ਹੈ। ਅਵਾਨ ਨੇ ਉਨ੍ਹਾਂ ਖਬਰਾਂ ਨੂੰ ਖਾਰਿਜ ਕਰ ਦਿੱਤਾ ਕਿ ਪਾਕਿਸਤਾਨ ਨੇ ਭਾਰਤ ਨਾਲ ਸੰਬੰਧਾਂ ਵਿਚ ਨਵੇਂ ਸਿਰੇ ਤੋਂ ਤਣਾਅ ਕਾਰਨ ਕੋਰੀਡੋਰ 'ਤੇ ਕੰਮ ਰੋਕ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸੰਬੰਧਾਂ ਵਿਚ ਤਣਾਅ ਦੇ ਬਾਵਜੂਦ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਲਈ ਉਨ੍ਹਾਂ ਦੇ ਦੇਸ਼ ਦੇ ਦਰਵਾਜੇ ਖੁੱਲ੍ਹੇ ਹਨ। 

ਰੇਡੀਓ ਪਾਕਿਸਤਾਨ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਵੱਧਦੇ ਅਤਿਵਾਦ ਅਤੇ ਅਸਹਿਣਸ਼ੀਲਤਾ ਦੀ ਦੁਨੀਆ ਵਿਚ ਕਰਤਾਰਪੁਰ ਕੋਰੀਡਰ ਸਨਮਾਨ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਫੈਲਾਉਂਦਾ ਹੈ। ਅਵਾਨ ਨੇ ਕਿਹਾ ਕਿ ਪਾਕਿਸਤਾਨ ਦੇ ਝੰਡੇ ਵਿਚ ਸਫੇਦ ਰੰਗ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਇਹ ਸਰਕਾਰ ਨੂੰ ਉਨਾਂ ਹੀ ਪਸੰਦ ਹੈ ਜਿਨ੍ਹਾਂ ਹਰਾ ਰੰਗ। ਉਨ੍ਹਾਂ ਨੇ ਕਿਹਾ ਕਿ ਕੋਰੀਡੋਰ ਦਾ ਤੈਅ ਪ੍ਰੋਗਰਾਮ ਮੁਤਾਬਕ ਇਸ ਸਾਲ ਨਵੰਬਰ ਵਿਚ ਉਦਘਾਟਨ ਕੀਤਾ ਜਾਵੇਗਾ।


author

Vandana

Content Editor

Related News