ਕਰਤਾਰਪੁਰ ਕੋਰੀਡੋਰ : ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ, 5 ਨਵੰਬਰ ਨੂੰ ਜਾਵੇਗਾ ਪਹਿਲਾ ਜਥਾ

Sunday, Oct 20, 2019 - 10:00 AM (IST)

ਕਰਤਾਰਪੁਰ ਕੋਰੀਡੋਰ : ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ, 5 ਨਵੰਬਰ ਨੂੰ ਜਾਵੇਗਾ ਪਹਿਲਾ ਜਥਾ

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਲਈ ਸ਼ਰਧਾਲੂਆਂ ਦਾ ਆਨਲਾਈਨ ਰਜਿਸਟ੍ਰੇਸ਼ਨ ਅੱਜ ਭਾਵ 20 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਹਾਲ ਹੀ ਵਿਚ ਲਾਂਚ ਵੈਬਸਾਈਟ ਜ਼ਰੀਏ ਸ਼ਰਧਾਲੂ ਆਨਲਾਈਨ ਫਾਰਮ ਭਰ ਸਕਦੇ ਹਨ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦਾ ਪਹਿਲਾ ਜਥਾ 5 ਨਵੰਬਰ ਅਤੇ ਦੂਜਾ ਜਥਾ 6 ਨਵੰਬਰ ਨੂੰ ਰਵਾਨਾ ਹੋਵੇਗਾ। ਭਾਰਤੀ ਸਿੱਖ ਸ਼ਰਧਾਲੂਆਂ ਲਈ ਅਗਲੇ ਮਹੀਨੇ ਕਰਤਾਰਪੁਰ ਕੋਰੀਡੋਰ ਖੋਲ੍ਹ ਦਿੱਤੇ ਜਾਣ ਦੀ ਸੰਭਾਵਨਾ ਹੈ। 

ਭਾਰਤ ਅਤੇ ਪਾਕਿਸਤਾਨ ਵਿਚ ਸ਼ਰਧਾਲੂਆਂ ਦੀ ਦਰਸ਼ਨਾਂ ਲਈ ਫੀਸ ਨੂੰ ਲੈ ਕੇ ਵਿਵਾਦ ਬਣਿਆ ਹੋਇਆ ਹੈ। ਇੱਥੇ ਦੱਸ ਦਈਏ ਕਿ ਪਾਕਿਸਤਾਨ ਹਰੇਕ ਸ਼ਰਧਾਲੂ ਤੋਂ 20 ਅਮਰੀਕੀ ਡਾਲਰ ਮਤਲਬ 1428 ਰੁਪਏ ਲੈਣ ਦੀ ਜਿੱਦ 'ਤੇ ਅੜਿਆ ਹੋਇਆ ਹੈ। ਵੀਰਵਾਰ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ,''ਪਾਕਿਸਤਾਨ ਸਾਰੇ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਦੀ ਫੀਸ ਲੈਣ 'ਤੇ ਜ਼ੋਰ ਦੇ ਰਿਹਾ ਹੈ। ਅਸੀਂ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਲਈ ਅਜਿਹਾ ਨਾ ਕਰਨ ਦੀ ਮੰਗ ਕੀਤੀ ਹੈ।''

ਰਵੀਸ਼ ਕੁਮਾਰ ਨੇ ਕਿਹਾ ਸੀ ਕਿ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਸੇਵਾ ਫੀਸ ਨੂੰ ਛੱਡ ਕੇ ਹੋਰ ਸਾਰੇ ਮੁੱਦਿਆਂ 'ਤੇ ਸਹਿਮਤ ਹੋ ਗਏ ਹਨ। ਸਾਨੂੰ ਆਸ ਹੈ ਕਿ ਸ਼ਾਨਦਾਰ ਆਯੋਜਨ ਲਈ ਸਮੇਂ 'ਤੇ ਸਮਝੌਤੇ 'ਤੇ ਦਸਤਖਤ ਕਰ ਲਏ ਜਾਣਗੇ।


author

Vandana

Content Editor

Related News