ਪਾਕਿ ਨੇ ਮਨਾਇਆ ''ਕਸ਼ਮੀਰ ਏਕਤਾ ਦਿਵਸ''

02/05/2020 4:58:04 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਬੁੱਧਵਾਰ ਨੂੰ ਕਸ਼ਮੀਰ ਏਕਤਾ ਦਿਵਸ ਮਨਾਇਆ ਗਿਆ। ਇਸ ਵਿਚ ਚੋਟੀ ਦੇ ਨੇਤਾਵਾਂ ਨੇ ਕਸ਼ਮੀਰੀ ਲੋਕਾਂ ਨੂੰ ਉਹਨਾਂ ਦੇ ਮੁੱਦਿਆਂ ਦਾ ਸਹੀ ਅਤੇ ਸ਼ਾਂਤੀਪੂਰਨ ਹੱਲ ਲੱਭਣ ਲਈ ਆਪਣਾ ਸਮਰਥਨ ਦੇਣ ਦੀ ਗੱਲ ਕਹੀ। ਹਰੇਕ ਸਾਲ 5 ਫਰਵਰੀ ਨੂੰ ਪਾਕਿਸਤਾਨ 'ਕਸ਼ਮੀਰ ਏਕਤਾ ਦਿਵਸ' ਮਨਾਉਂਦਾ ਹੈ। ਰਾਸ਼ਟਰਪਤੀ ਆਰਿਫ ਅਲਵੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਧਾਰਾ 370 ਨੂੰ ਰੱਦ ਕਰ ਕੇ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੇ ਪ੍ਰਸਤਾਵਾਂ ਦੀ ਉਲੰਘਣਾ ਕੀਤੀ ਹੈ। ਪਿਛਲੇ ਸਾਲ ਭਾਰਤ ਸਰਕਾਰ ਨੇ ਅਗਸਤ ਵਿਚ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਲਈ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ।

ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਭਾਰਤ ਨੇ 9 ਲ਼ੱਖ ਤੋਂ ਵੱਧ ਸੈਨਿਕਾਂ ਦੀ ਤਾਇਨਾਤੀ ਕਰ ਕੇ 80 ਲੱਖ ਕਸ਼ਮੀਰੀਆਂ ਨੂੰ ਆਪਣੇ ਹੀ ਰਾਜ ਵਿਚ ਕੈਦੀ ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਨੇ ਕਿਹਾ,''ਇੰਨੇ ਲੰਬੇ ਸਮੇਂ ਤੋਂ ਲੱਗੀਆਂ ਇਹਨਾਂ ਪਾਬੰਦੀਆਂ ਨੇ ਭਾਰਤ ਦੇ ਲੋਕਤੰਤਰ ਅਤੇ ਬੁਨਿਆਦੀ ਮਨੁੱਖੀ ਮਾਪਦੰਡਾਂ ਲਈ ਇਸ ਦੇ ਸਨਮਾਨ ਦੀ ਸੱਚਾਈ ਪੂਰੀ ਤਰ੍ਹਾਂ ਉਜਾਗਰ ਕਰ ਦਿੱਤਾ ਹੈ।'' ਉਹਨਾਂ ਨੇ ਕਿਹਾ ਕਿ ਪਾਕਿਸਤਾਨ ਇਹਨਾਂ ਪਾਬੰਦੀਆਂ ਅਤੇ ਸੰਚਾਰ ਮਾਧਿਅਮਾਂ 'ਤੇ ਲੱਗੀਆਂ ਪਾਬੰਦੀਆਂ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਾ ਹੈ। 

ਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਪੱਸ਼ਟ ਰੂਪ ਨਾਲ ਕਿਹਾ ਹੈਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰਨਾ ਉਸ ਦਾ ਅੰਦਰੂਨੀ ਮਾਮਲਾ ਹੈ ਅਤੇ ਉਸਨੇ ਪਾਕਿਸਤਾਨ ਨੂੰ ਅਸਲੀਅਤ ਸਵੀਕਾਰ ਕਰਨ ਦੀ ਸਲਾਹ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੇ ਸੰਦੇਸ਼ ਵਿਚ ਪਾਕਿਸਤਾਨ ਵੱਲੋਂ ਕਸ਼ਮੀਰੀ ਲੋਕਾਂ ਨੂੰ ਰਾਜਨੀਤਕ, ਕੂਟਨੀਤਕ ਅਤੇ ਨੈਤਿਕ ਸਮਰਥਨ ਜਾਰੀ ਰੱਖਣ ਦੀ ਗੱਲ ਕਹੀ।


Vandana

Content Editor

Related News