ਪਾਕਿਸਤਾਨੀ ਅਧਿਕਾਰੀਆਂ ਨੇ ਹਿਰਾਸਤ ''ਚ ਲਏ ਕਸ਼ਮੀਰੀ ਕਵੀ ਤੇ ਪੱਤਰਕਾਰ ਅਹਿਮਦ ਫਰਹਾਦ, ਜਾਣੋ ਕਿਉਂ
Monday, Aug 31, 2026 - 03:23 PM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਜੇਕੇ) ਦੇ ਕਸ਼ਮੀਰੀ ਕਵੀ ਅਤੇ ਪੱਤਰਕਾਰ ਅਹਿਮਦ ਫਰਹਾਦ ਸ਼ਾਹ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਪ੍ਰਬੰਧਕੀ ਹਿਰਾਸਤ ਵਿੱਚ ਰੱਖਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਹਿਮਦ ਫਰਹਾਦ ਨੂੰ 20 ਜੂਨ, 2026 ਨੂੰ ਬਾਘ ਸ਼ਹਿਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ, ਜਦੋਂ ਉਹ ਰਾਵਲਕੋਟ ਵਿੱਚ ਸਾਂਝੀ ਆਵਾਮੀ ਐਕਸ਼ਨ ਕਮੇਟੀ (JAAC) ਦੇ ਵਿਰੋਧ ਪ੍ਰਦਰਸ਼ਨਾਂ ਦੀ ਰਿਪੋਰਟਿੰਗ ਕਰਕੇ ਵਾਪਸ ਆ ਰਿਹਾ ਸੀ। ਉਸ ਨੂੰ ਜਨਤਕ ਵਿਵਸਥਾ ਦੇ ਰੱਖ-ਰਖਾਅ ਆਰਡੀਨੈਂਸ (MPO) ਦੇ ਤਹਿਤ ਮਨਮਾਨੇ ਢੰਗ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ।
ਪੜ੍ਹੋ ਇਹ ਵੀ - ਰੇਲਵੇ ਸਟੇਸ਼ਨ 'ਤੇ ਚੂਹੇ ਦੀ ਪਾਰਟੀ ! ਪੈਟੀਜ਼ ਖਾਂਦੇ ਦੀ ਵੀਡੀਓ ਵਾਇਰਲ, ਹੁਣ ਹੋ ਗਈ ਵੱਡੀ ਕਾਰਵਾਈ
ਜਾਣਕਾਰੀ ਮੁਤਾਬਕ ਖੇਤਰ ਵਿੱਚ ਸ਼ਾਂਤੀਪੂਰਨ ਇਕੱਠ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਵਿਰੁੱਧ ਵਿਆਪਕ ਕਾਰਵਾਈ ਦੇ ਤਹਿਤ ਇਹ ਕਦਮ ਚੁੱਕਿਆ ਗਿਆ ਹੈ। ਮਨੁੱਖੀ ਅਧਿਕਾਰ ਸੰਗਠਨਾਂ ਦੇ ਅਨੁਸਾਰ, ਅਹਿਮਦ ਫਰਹਾਦ 'ਤੇ ਅਧਿਕਾਰੀ ਖੇਤਰ ਵਿੱਚ ਹੋ ਰਹੇ ਜਨਤਕ ਪ੍ਰਦਰਸ਼ਨਾਂ ਦੀ ਨਿੰਦਾ ਕਰਦੇ ਹੋਏ ਬਿਆਨ ਦਰਜ ਕਰਨ ਲਈ ਦਬਾਅ ਪਾ ਰਹੇ ਹਨ। ਦੂਜੇ ਪਾਸੇ ਗੈਰ-ਕਾਨੂੰਨੀ ਹਿਰਾਸਤ ਦੇ ਵਿਰੋਧ ਵਿੱਚ ਅਹਿਮਦ ਫਰਹਾਦ ਭੁੱਖ ਹੜਤਾਲ 'ਤੇ ਹਨ। ਸਿਹਤ ਖ਼ਰਾਬ ਹੋਣ ਕਾਰਨ ਉਸਨੂੰ 22 ਅਗਸਤ 2026 ਨੂੰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇਸ ਗੱਲ ਦਾ ਪਤਾ ਲੱਗਦੇ ਸਾਰ ਹੀ ਐਮਨੈਸਟੀ ਇੰਟਰਨੈਸ਼ਨਲ ਅਤੇ ਫਰੰਟ ਲਾਈਨ ਡਿਫੈਂਡਰ ਵਰਗੀਆਂ ਸੰਸਥਾਵਾਂ ਨੇ ਪਾਕਿਸਤਾਨੀ ਅਧਿਕਾਰੀਆਂ ਤੋਂ ਅਹਿਮਦ ਫਰਹਾਦ ਦੀ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ - ਓਹ ਤੇਰੀ ! ਡਿਊਟੀ ਕਰਦਿਆਂ ਇਕ-ਦੂਜੇ ਨੂੰ ਦਿਲ ਦੇ ਬੈਠੀਆਂ 2 ਮਹਿਲਾ ਕਾਂਸਟੇਬਲਾਂ, ਹੁਣ ਲੈਣਗੀਆਂ ਲਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
