ਪਾਕਿਸਤਾਨ : ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ISI ਦੇ ਨਵੇਂ ਮੁਖੀ ਨਿਯੁਕਤ

Wednesday, Oct 06, 2021 - 06:22 PM (IST)

ਪਾਕਿਸਤਾਨ : ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ISI ਦੇ ਨਵੇਂ ਮੁਖੀ ਨਿਯੁਕਤ

ਇਸਲਾਮਾਬਾਦ (ਪੀ.ਟੀ.ਆਈ.): ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਫ਼ੌਜ ਦੇ ਮੀਡੀਆ ਮਾਮਲਿਆਂ ਦੇ ਵਿੰਗ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਇੱਕ ਹੈਰਾਨੀਜਨਕ ਕਦਮ ਚੁਕੱਦਿਆਂ ਪਾਕਿਸਤਾਨੀ ਫ਼ੌਜ ਨੇ ਬੁੱਧਵਾਰ ਨੂੰ ਖੁਫੀਆ ਏਜੰਸੀ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦਾ ਤਬਾਦਲਾ ਕਰ ਦਿੱਤਾ ਅਤੇ ਉਸ ਨੂੰ ਪਿਸ਼ਾਵਰ ਕੋਰ ਕਮਾਂਡਰ ਨਿਯੁਕਤ ਕੀਤਾ।

ਪੜ੍ਹੋ ਇਹ ਅਹਿਮ ਖਬਰ- ਪਾਕਿਸਤਾਨ : ISI ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦਾ ਤਬਾਦਲਾ
 

ਹਮੀਦ ਨੂੰ 16 ਜੂਨ, 2019 ਨੂੰ ਜਾਸੂਸ ਏਜੰਸੀ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਉਹ ਪਹਿਲਾਂ ਆਈ.ਐਸ.ਆਈ. ਵਿੱਚ ਅੰਦਰੂਨੀ ਸੁਰੱਖਿਆ ਦੇ ਮੁਖੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਫ਼ੌਜ ਮੁਖੀ ਜਨਰਲ ਕਮਰ ਬਾਜਵਾ ਦਾ ਕਰੀਬੀ ਮੰਨਿਆ ਜਾਂਦਾ ਹੈ। ਬਾਹਰੀ ਅਤੇ ਅੰਦਰੂਨੀ ਸੁਰੱਖਿਆ ਚੁਣੌਤੀਆਂ ਕਾਰਨ ਉਨ੍ਹਾਂ ਨੂੰ ਨਾਜ਼ੁਕ ਸਮੇਂ ਆਈ.ਐਸ.ਆਈ. ਮੁਖੀ ਨਿਯੁਕਤ ਕੀਤਾ ਗਿਆ ਸੀ।


author

Vandana

Content Editor

Related News