ਈ.ਸੀ.ਪੀ. ਨੇ ਮਰਿਅਮ ਨਵਾਜ਼ ਦੇ ਹੱਕ ''ਚ ਸੁਣਾਇਆ ਫੈਸਲਾ

09/17/2019 3:55:35 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਸਾਬਕਾ ਪੀ.ਐੱਮ. ਨਵਾਜ਼ ਸ਼ਰੀਫ ਦੀ ਬੇਟੀ ਮਰਿਅਮ ਨਵਾਜ਼ ਨੂੰ ਚੋਣ ਕਮਿਸ਼ਨ (ਈ.ਸੀ.ਪੀ.) ਤੋਂ ਵੱਡੀ ਰਾਹਤ ਮਿਲੀ ਹੈ। ਈ.ਸੀ.ਪੀ. ਨੇ ਮੰਗਲਵਾਰ ਨੂੰ ਮਰਿਅਮ ਨਵਾਜ਼ ਨੂੰ ਪਾਰਟੀ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਅਤੇ ਕਿਹਾ ਕਿ ਉਹ ਇਸ ਅਹੁਦੇ ਦੇ ਯੋਗ ਹੈ। ਮੁੱਖ ਚੋਣ ਕਮਿਸ਼ਨ ਨਿਆਂਮੂਰਤੀ(ਰਿਟਾਇਰਡ) ਸਰਦਾਰ ਰਜ਼ਾ ਖਾਨ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਸੋਮਵਾਰ ਨੂੰ ਦਲੀਲਾਂ ਸੁਣਨ ਦੇ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ(ਪੀ.ਟੀ.ਆਈ.) ਦੇ ਸਾਂਸਦਾਂ ਫਾਰੂਖ ਹਬੀਬ, ਮਾਲੇਕਾ ਬੁਖਾਰੀ, ਕੰਵਲ ਸ਼ੌਜ਼ਾਬ ਅਤੇ ਜਵਾਰੀਆ ਜ਼ਫਰ ਨੇ ਮਈ ਵਿਚ ਪੀ.ਐੱਮ.ਐੱਲ.-ਐੱਨ. ਦੇ ਉਪ ਪ੍ਰਧਾਨ ਦੇ ਰੂਪ ਵਿਚ ਉਸ ਦੀ ਨਿਯੁਕਤੀ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮਰਿਅਮ ਨਵਾਜ਼ ਦੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਉਪ ਪ੍ਰਧਾਨ ਦੇ ਰੂਪ ਵਿਚ ਨਿਯੁਕਤੀ ਸੰਵਿਧਾਨਕ ਸਿਧਾਂਤਾਂ ਦੀ ਉਲੰਘਣਾ ਕਾਰਨ ਹੋਈ ਸੀ ਕਿਉਂਕਿ ਉਨ੍ਹਾਂ ਨੂੰ ਜੁਲਾਈ 2018 ਵਿਚ ਰਾਸ਼ਟਰੀ ਜਵਾਬਦੇਹੀ ਬਿਊਰੋ ਵੱਲੋਂ ਦਾਇਰ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ। 

ਇਸ ਵਿਚ ਮਰਿਅਮ ਦੇ ਵਕੀਲ ਬੈਰਿਸਟਰ ਜ਼ਫਰਉੱਲਾ ਨੇ ਕਿਹਾ ਕਿ ਪਾਕਿਸਤਾਨੀ ਕਾਨੂੰਨ ਵਿਚ ਅਜਿਹੀ ਕੋਈ ਸ਼ਰਤ ਨਹੀਂ ਸੀ ਜੋ ਕਿਸੇ ਵਿਅਕਤੀ ਨੂੰ ਪਾਰਟੀ ਦੇ ਅਹੁਦੇ 'ਤੇ ਕਾਬਿਜ਼ ਹੋਣ ਤੋਂ ਰੋਕਦੀ ਹੋਵੇ। ਇਸ ਲਈ ਮਰਿਅਮ ਪਾਰਟੀ ਦੀ ਉਪ ਪ੍ਰਧਾਨ ਬਣੀ ਰਹੇਗੀ।


Vandana

Content Editor

Related News