ਪਾਕਿ ’ਚ ਰਾਸ਼ਟਰੀ ਲਾਇਸੈਂਸਿੰਗ ਪ੍ਰੀਖਿਆ ਨੂੰ ਲਾਜ਼ਮੀ ਬਣਾਉਣ ਦਾ ਵਿਰੋਧ ਕਰ ਰਹੇ ਡਾਕਟਰਾਂ ’ਤੇ ਪੁਲਸ ਵਲੋਂ ਲਾਠੀਚਾਰਜ
Wednesday, Oct 06, 2021 - 01:38 PM (IST)
ਇਸਲਾਮਾਬਾਦ: ਇਸਲਾਮਾਬਾਦ ਵਿੱਚ ਮੰਗਲਵਾਰ ਨੂੰ ਪਾਕਿਸਤਾਨ ਮੈਡੀਕਲ ਕਮਿਸ਼ਨ (ਪੀ.ਐੱਮ.ਸੀ.) ਦੇ ਬਾਹਰ ਰਾਸ਼ਟਰੀ ਲਾਇਸੈਂਸਿੰਗ ਪ੍ਰੀਖਿਆ (ਐੱਨ.ਐੱਲ.ਈ.) ਨੂੰ ਲਾਜ਼ਮੀ ਬਣਾਉਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ’ਤੇ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਪੁਲਸ ਨੇ ਵਿਰੋਧ ਕਰ ਰਹੇ ਡਾਕਟਰਾਂ ਵੱਲ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਝੜਪ ਦੌਰਾਨ ਕਈ ਡਾਕਟਰ ਅਤੇ ਪੁਲਸ ਅਧਿਕਾਰੀ ਜ਼ਖ਼ਮੀ ਹੋ ਗਏ, ਜਦੋਂਕਿ ਝੜਪ ਤੋਂ ਬਾਅਦ ਘੱਟੋ ਘੱਟ 10 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ
ਸਮਾ ਟੀਵੀ ਦੀ ਰਿਪੋਰਟ ਅਨੁਸਾਰ ਦੇਸ਼ ਭਰ ਦੇ ਨੌਜਵਾਨ ਡਾਕਟਰ ਪੰਜ ਸਾਲਾਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਲਾਜ਼ਮੀ ਰਾਸ਼ਟਰੀ ਲਾਇਸੈਂਸਿੰਗ ਪ੍ਰੀਖਿਆ ਦਾ ਵਿਰੋਧ ਕਰਨ ਲਈ ਪੀ.ਐੱਮ.ਸੀ. ਦੇ ਬਾਹਰ ਇਕੱਠੇ ਹੋਏ। ਆਬਜ਼ਰਵਰਾਂ ਦਾ ਕਹਿਣਾ ਹੈ ਕਿ ਪੁਲਸ ਦੀ ਬੇਰਹਿਮੀ ਇਸਲਾਮੀ ਦੇਸ਼ ਵਿੱਚ ਇੱਕ ਵੱਡੀ ਸਮੱਸਿਆ ਬਣ ਗਈ ਹੈ। ਕੁਝ ਦਿਨ ਪਹਿਲਾਂ ਪੁਲਸ ਨੇ ਇਸਲਾਮਾਬਾਦ ਵਿੱਚ ਪ੍ਰਦਰਸ਼ਨ ਕਰ ਰਹੇ ਮੈਡੀਕਲ ਵਿਦਿਆਰਥੀਆਂ ’ਤੇ ਵੀ ਲਾਠੀਚਾਰਜ ਕੀਤਾ ਸੀ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ
ਇਸ ਤੋਂ ਪਹਿਲਾਂ ਸਤੰਬਰ ਵਿੱਚ, ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿੱਚ ਦਰਜਨਾਂ ਵਿਦਿਆਰਥੀਆਂ ਨੂੰ ਪਾਕਿਸਤਾਨ ਮੈਡੀਕਲ ਕੌਂਸਲ (ਪੀ.ਐੱਮ.ਸੀ.) ਦੇ ਵਿਰੋਧ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ’ਤੇ ਸੰਵੇਦਨਸ਼ੀਲ ਦੋਸ਼ ਲਗਾਏ ਸਨ। ਸਮਾ ਟੀ.ਵੀ. ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਮੈਡੀਕਲ ਕਮਿਸ਼ਨ ਨੇ ਐਲਾਨ ਕੀਤਾ ਕਿ ਪਾਕਿ ਵਿੱਚ ਅਭਿਆਸ ਕਰਨ ਲਈ ਡਾਕਟਰਾਂ ਨੂੰ ਪੰਜ ਸਾਲ ਦੀ ਪੜ੍ਹਾਈ ਪੂਰੀ ਕਰਨ ਦੇ ਬਾਅਦ ਲਾਇਸੈਂਸ ਦੀ ਪ੍ਰੀਖਿਆ ਦੇਣੀ ਪਵੇਗੀ, ਜਿਸ ਤੋਂ ਬਾਅਦ ਡਾਕਟਰਾਂ ਵਲੋਂ ਇਹ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)