ਨਵਾਜ਼ ਸ਼ਰੀਫ ਨੇ ਹਾਈ ਕੋਰਟ ''ਚ ਫਿਰ ਜ਼ਮਾਨਤ ਪਟੀਸ਼ਨ ਕੀਤੀ ਦਾਇਰ

05/20/2019 3:06:40 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੀ ਜੇਲ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ  ਸੋਮਵਾਰ ਨੂੰ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈ ਕੋਰਟ (ਆਈ.ਐੱਚ.ਸੀ.) ਦਾ ਰੁੱਖ਼ ਕੀਤਾ। ਇਸ ਮਹੀਨੇ ਦੇ ਸ਼ੁਰੂ ਵਿਚ ਸੁਪਰੀਮ ਕੋਰਟ ਨੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ 69 ਸਾਲਾ ਨਵਾਜ਼ ਸ਼ਰੀਫ ਦੀ ਸਿਹਤ ਦੇ ਆਧਾਰ 'ਤੇ ਸਥਾਈ ਜ਼ਮਾਨਤ ਅਤੇ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੀ ਮੰਗ ਕਰਨ ਵਾਲੀ ਮੁੜ ਵਿਚਾਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ।

ਸ਼ਰੀਫ 6 ਹਫਤੇ ਦੀ ਜ਼ਮਾਨਤ ਦੀ ਮਿਆਦ ਖਤਮ ਹੋਣ ਦੇ ਬਾਅਦ ਆਪਣੀ 7 ਸਾਲ ਦੀ ਕੈਦ ਦੀ ਸਜ਼ਾ ਕਟਣ ਲਈ 7 ਮਈ ਨੂੰ ਕੋਟ ਲਖਪਤ ਜੇਲ ਵਾਪਸ ਆਏ ਸਨ। ਇਕ ਅੰਗਰੇਜ਼ੀ ਅਖਬਾਰ ਨੇ ਖਬਰ ਦਿੱਤੀ ਕਿ ਹਾਈ ਕੋਰਟ ਵਿਚ ਸ਼ਰੀਫ ਦੇ ਵਕੀਲ ਖਵਾਜ਼ਾ ਹੈਰਿਸ ਵੱਲੋਂ ਦਾਇਰ ਪਟੀਸ਼ਨ ਵਿਚ ਸਵਿਟਜ਼ਰਲੈਂਡ, ਅਮਰੀਕਾ ਅਤੇ ਬ੍ਰਿਟੇਨ ਦੇ ਮਾਹਰਾਂ ਅਤੇ ਡਾਕਟਰਾਂ ਦੀ ਰਾਏ ਨੂੰ ਸ਼ਾਮਲ ਕੀਤਾ ਗਿਆ ਹੈ। ਪਟੀਸ਼ਨ ਵਿਚ ਦੱਸਿਆ ਗਿਆ ਹੈ,''ਮੈਡੀਕਲ ਬੋਰਡ ਮੁਤਾਬਕ ਨਵਾਜ਼ ਕਈ ਬੀਮਾਰੀਆਂ ਨਾਲ ਪੀੜਤ ਹਨ।'' ਸੂਤਰਾਂ ਮੁਤਾਬਕ ਡਾਕਟਰਾਂ ਨੇ ਸਿਫਾਰਿਸ਼ ਕੀਤੀ ਹੈ ਕਿ ਸ਼ਰੀਫ ਦੀ ਮੈਡੀਕਲ ਸਥਿਤੀ ਚੰਗੀ ਨਹੀਂ ਹੈ ਅਤੇ ਤਣਾਅ ਉਨ੍ਹਾਂ ਦੀ ਜ਼ਿੰਦਗੀ ਲਈ ਖਤਰਾ ਸਾਬਤ ਹੋ ਸਕਦਾ ਹੈ।


Vandana

Content Editor

Related News