ਪਾਕਿ ''ਚ ਕੋਵਿਡ-19 ਦੇ 1383 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 9 ਲੱਖ ਦੇ ਪਾਰ

Tuesday, Jun 08, 2021 - 05:31 PM (IST)

ਪਾਕਿ ''ਚ ਕੋਵਿਡ-19 ਦੇ 1383 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 9 ਲੱਖ ਦੇ ਪਾਰ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 9,35,013 ਹੋ ਗਈ ਹੈ। ਦੇਸ਼ ਦੇ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਪਾਕਿ : ਸੁਰੱਖਿਆ ਗਾਰਡ ਨੇ ਔਰਤ ਦਾ ਕੀਤਾ ਆਪਰੇਸ਼ਨ, ਹੋਈ ਮੌਤ

ਪਾਕਿਸਤਾਨ ਵਿਚ ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਸੋਮਵਾਰ ਨੂੰ ਇਨਫੈਕਸ਼ਨ ਦੇ 53 ਹੋਰ ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 21,376 ਹੋ ਗਈ। ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਪਿਛਲੇ 24 ਘੰਟੇ ਵਿਚ ਕੋਰੋਨਾ ਵਾਇਰਸ ਦੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 9,35,013 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਤੋਂ ਕਰੀਬ ਚਾਰ ਮਹੀਨੇ ਬਾਅਦ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿਚ ਗਿਰਾਵਟ ਕਾਰਨ ਮੰਗਲਵਾਰ ਨੂੰ ਇਨਫੈਕਸ਼ਨ ਦਰ ਘਟ ਤੇ ਤਿੰਨ ਫੀਸਦੀ ਦੇ ਹੇਠਾਂ ਪਹੁੰਚ ਗਈ। ਮੰਤਰਾਲੇ ਮੁਤਾਬਕ ਦੇਸ਼ ਵਿਚ 8,67,447 ਲੋਕ ਠੀਕ ਹੋਏ ਹਨ ਅਤੇ ਵਰਤਮਾਨ ਵਿਚ 46,190 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।


author

Vandana

Content Editor

Related News