ਪਾਕਿ ''ਚ ਕੋਵਿਡ-19 ਦੇ 1,748 ਨਵੇਂ ਮਾਮਲੇ, ਹੁਣ ਤੱਕ 1,167 ਲੌਕਾਂ ਦੀ ਮੌਤ
Monday, May 25, 2020 - 06:07 PM (IST)
ਇਸਲਾਮਾਬਾਦ (ਭਾਸ਼ਾ): ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਵਿਡ-19 ਦਾ ਕਹਿਰ ਜਾਰੀ ਹੈ। ਪਾਕਿਸਤਾਨ ਵਿਚ ਸੋਮਵਾਰ ਨੂੰ ਕੋਰੋਨਾਵਾਇਰਸ ਇਨਫੈਕਸ਼ਨ ਦੇ 1,748 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਕੁੱਲ ਗਿਣਤੀ 56,349 ਹੋ ਗਈ। ਇਸ ਖਤਰਨਾਕ ਵਾਇਰਸ ਕਾਰਨ ਇੱਥੇ ਹੁਣ ਤੱਕ 1,167 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ ਕੋਰੋਨਾ ਨਾਲ ਨਜਿੱਠਣ ਲਈ ਪਾਕਿ ਨੂੰ ਦੇਵੇਗਾ 60 ਲੱਖ ਡਾਲਰ
ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਸਿੰਧ ਸੂਬੇ ਵਿਚ ਹੁਣ ਤੱਕ ਇਨਫੈਕਸ਼ਨ ਦੇ 22,491, ਪੰਜਾਬ ਵਿਚ 20,077, ਖੈਬਰ-ਪਖਤੂਨਖਵਾ ਵਿਚ 7,905,ਬਲੋਸਿਤਾਨ ਵਿਚ 3,407, ਇਸਲਾਮਾਬਾਦ ਵਿਚ 1,641, ਗਿਲਗਿਤ-ਬਾਲਟੀਸਤਾਨ ਵਿਚ 619 ਅਤੇ ਮਕਬੂਜ਼ਾ ਕਸ਼ਮੀਰ ਵਿਚ 209 ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 34 ਲੋਕਾਂ ਦੀ ਮੌਤ ਹੋਈ, ਜਿਸ ਦੇ ਬਾਅਦ ਇਸ ਵਾਇਰਸ ਨਾਲ ਦੇਸ਼ ਵਿਚ ਹੁਣ ਤੱਕ 1,167 ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੁਣ ਤੱਕ 17,482 ਲੋਕ ਸਿਹਤਮੰਦ ਹੋ ਚੁੱਕੇ ਹਨ। ਦੇਸ਼ ਭਰ ਵਿਚ ਹੁਣ ਤੱਕ 483,656 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਈਦ ਨੂੰ ਦੇਖਦੇ ਹੋਏ ਰਿਆਇਤਾਂ ਵਿਚ ਛੋਟ ਦੇਣ ਦੇ ਬਾਅਦ ਇੱਥੇ ਪੀੜਤ ਲੋਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਦੇਸ਼ ਵਿਚ ਐਤਵਾਰ ਨੂੰ ਈਦ ਮਨਾਈ ਗਈ ਸੀ।