ਪਾਕਿ ''ਚ ਕੋਵਿਡ-19 ਦੇ 3,938 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ ਹੋਈ 1,621
Tuesday, Jun 02, 2020 - 06:20 PM (IST)

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਕੋਵਿਡ-19 ਮਹਾਮਾਰੀ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਾਕਿਸਤਾਨ ਦੇ ਸਿਹਤ ਮੰਤਰਾਲੇ ਦੇ ਮੁਤਾਬਕ ਮੰਗਲਵਾਰ ਨੂੰ ਇਨਫੈਕਸ਼ਨ ਦੇ 3,993 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ 76,398 ਤੱਕ ਪਹੁੰਚ ਗਈ, ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 1,621 ਹੋ ਗਈ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਕਿਹਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕਾਰਨ 78 ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਪਾਕਿਸਤਾਨ ਵਿਚ ਹੋਈਆਂ ਮੌਤਾਂ ਦੀ ਗਿਣਤੀ 1,621 ਹੋ ਗਈ। ਨਾਲ ਇਹ ਵੀ ਦੱਸਿਆ ਗਿਆ ਕਿ ਕੁੱਲ 27, 110 ਲੋਕ ਠੀਕ ਵੀ ਹੋਏ ਹਨ।
ਇਸ ਤੋਂ ਇਲਾਵਾ ਸਿੰਧ ਵਿਚ 29,647, ਪੰਜਾਬ ਵਿਚ 27,850, ਖੈਬਰ ਪਖਤੂਨਖਵਾ 10,485, ਬਲੋਚਿਸਤਾਨ 4,514, ਇਸਲਾਮਾਬਾਦ 2,893, ਗਿਲਗਿਤ-ਬਾਲਟਿਸਤਾਨ 738 ਅਤੇ ਮਕਬੂਜ਼ਾ ਕਸ਼ਮੀਰ ਵਿਚ 271 ਮਰੀਜ਼ ਹਨ। ਅਧਿਕਾਰੀਆਂ ਨੇ ਪਿਛਲੇ 24 ਘੰਟਿਆਂ ਦੌਰਾਨ 57,979 ਟੈਸਟ ਕੀਤੇ ਹਨ, ਜਿਨ੍ਹਾਂ ਵਿੱਚ 16,548 ਸ਼ਾਮਲ ਹਨ। ਮਾਮਲਿਆਂ ਦੀ ਗਿਣਤੀ ਵੱਧਣ ਕਾਰਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਜਦੋਂ ਤੱਕ ਕੋਈ ਟੀਕਾ ਵਿਕਸਿਤ ਨਹੀਂ ਹੁੰਦਾ ਉਦੋਂ ਤੱਕ ਲੋਕਾਂ ਨੂੰ ਕੋਵਿਡ-19 ਨਾਲ ਰਹਿਣਾ ਸਿੱਖ ਲੈਣਾ ਚਾਹੀਦਾ ਹੈ।
ਪੜ੍ਹੋ ਇਹ ਅਹਿਮ ਖਬਰ- ਸਰੀਰਕ ਦੂਰੀ, ਮਾਸਕ ਅਤੇ ਅੱਖਾਂ ਦੀ ਰੱਖਿਆ ਨਾਲ ਹੋ ਸਕਦਾ ਹੈ ਕੋਵਿਡ-19 ਤੋਂ ਬਚਾਅ
ਇਮਰਾਨ ਨੇ ਮਹਾਮਾਰੀ ਨਾਲ ਨਜਿੱਠਣ ਲਈ ਸਰਬੋਤਮ ਸੰਸਥਾ ਰਾਸ਼ਟਰੀ ਤਾਲਮੇਲ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਿਤ ਕੀਤਾ। ਇਮਰਾਨ ਨੇ ਕਿਹਾ,"ਜਦੋਂ ਤੱਕ ਕੋਰੋਨਾਵਾਇਰਸ ਦੇ ਇਲਾਜ ਦਾ ਕੋਈ ਟੀਕਾ ਨਹੀਂ ਮਿਲ ਜਾਂਦਾ ਉਦੋਂ ਤੱਕ ਸਾਨੂੰ ਇਸਦੇ ਨਾਲ ਜੀਉਣਾ ਸਿੱਖਣਾ ਚਾਹੀਦਾ ਹੈ ਅਤੇ ਜੇ ਅਸੀਂ ਸਾਵਧਾਨੀਆਂ ਦੀ ਪਾਲਣਾ ਕਰੀਏ ਤਾਂ ਅਸੀਂ ਇਸ ਨਾਲ ਜੀਅ ਸਕਦੇ ਹਾ।" ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਰੋਨਾਵਾਇਰਸ ਫੋਰਸ ਦੇ 10 ਲੱਖ ਵਲੰਟੀਅਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਪ੍ਰਤੀ ਜਾਗਰੂਕਤਾ ਵਧਾਉਣਗੇ। ਸਰਕਾਰ ਨੇ ਇਹ ਵੀ ਕਿਹਾ ਕਿ ਕਾਰੋਬਾਰਾਂ ਦੀ ਨਕਾਰਾਤਮਕ ਸੂਚੀ ਦਾ ਫੈਸਲਾ ਕਰਨ ਤੋਂ ਬਾਅਦ ਸਾਰੇ ਸੈਕਟਰ ਹੌਲੀ ਹੌਲੀ ਖੋਲ੍ਹ ਦਿੱਤੇ ਜਾਣਗੇ।