ਪਾਕਿ ''ਚ ਕੋਵਿਡ-19 ਦੇ 4000 ਤੋਂ ਵਧੇਰੇ ਨਵੇਂ ਮਾਮਲੇ ਤੇ 111 ਲੋਕਾਂ ਦੀ ਮੌਤ

06/16/2020 6:04:26 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ।ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਇਨਫੈਕਸ਼ਨ ਦੇ 4,443 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪਾਕਿਸਤਾਨ ਵਿਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 148,919 'ਤੇ ਪਹੁੰਚ ਗਈ, ਜਦੋਂਕਿ 111 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 2,839 ਤੱਕ ਪਹੁੰਚ ਗਈ। 

ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ ਦੇ ਮੁਤਾਬਕ ਦੇਸ਼ ਵਿਚ ਆਯੋਜਿਤ ਕੋਵਿਡ-19 ਪਰੀਖਣਾਂ ਦੀ ਕੁੱਲ ਗਿਣਤੀ 922,665 ਤੱਕ ਲਿਜਾਣ ਲਈ ਪਿਛਲੇ 24 ਘੰਟਿਆਂ ਵਿੱਚ 25,015 ਟੈਸਟ ਕੀਤੇ ਗਏ। ਕੁੱਲ 148,919 ਮਾਮਲਿਆਂ ਵਿਚੋਂ ਪੰਜਾਬ ਵਿਚ 55,878, ਸਿੰਧ ਵਿਚ 55,581, ਖੈਬਰ-ਪਖਤੂਨਖਵਾ ਵਿਚ 18,472, ਇਸਲਾਮਾਬਾਦ ਵਿਚ 8,857, ਬਲੋਚਿਸਤਾਨ ਵਿਚ 8,327, ਗਿਲਗਿਤ-ਬਾਲਟਿਸਤਾਨ ਵਿਚ 1,143 ਅਤੇ ਮਕਬੂਜ਼ਾ ਕਸ਼ਮੀਰ ਵਿਚ 663 ਮਾਮਲੇ ਸਾਹਮਣੇ ਆਏ ਹਨ।

ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 111 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਨਵੀਂਆਂ ਮੌਤਾਂ ਨਾਲ, ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2,839 ਤੇ ਪਹੁੰਚ ਗਈ ਹੈ ਅਤੇ ਦੇਸ਼ ਭਰ ਵਿੱਚ ਹੁਣ ਤੱਕ 56,390 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਜੌਨਸ ਹਾਪਕਿਨਜ਼ ਕੋਰੋਨਾਵਾਇਰਸ ਰਿਸੋਰਸ ਸੈਂਟਰ ਦੇ ਮੁਤਾਬਕ, ਮਹਾਮਾਰੀ ਨੇ ਪੂਰੀ ਦੁਨੀਆ ਵਿੱਚ 80,00,000 ਤੋਂ ਵੱਧ ਲੋਕਾਂ ਨੂੰ ਬੀਮਾਰ ਕੀਤਾ ਹੈ ਅਤੇ 4,35,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ ਸਭ ਤੋਂ ਵੱਧ ਪ੍ਰਭਾਵਤ ਦੇਸ਼ ਹੈ ਜਿਸ ਵਿੱਚ 2.11 ਮਿਲੀਅਨ ਤੋਂ ਵੱਧ ਮਾਮਲੇ ਅਤੇ 1,16,000 ਤੋਂ ਵੱਧ ਮੌਤਾਂ ਹੋਈਆਂ ਹਨ। ਕੋਵਿਡ-19 ਮਹਾਮਾਰੀ ਜੋ ਕਿ ਪਿਛਲੇ ਸਾਲ ਦਸੰਬਰ ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ ਸ਼ੁਰੂ ਹੋਈ ਸੀ, ਨੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਨਾਲ ਵਿਸ਼ਵ ਦੀ ਆਰਥਿਕਤਾ ਨੂੰ ਵੀ ਪ੍ਰਭਾਵਿਤ ਕੀਤਾ ਹੈ।

Vandana

This news is Content Editor Vandana