ਪਾਕਿ ''ਚ ਤੇਜ਼ੀ ਨਾਲ ਵੱਧ ਰਹੇ ਕੋਵਿਡ-19 ਮਾਮਲੇ, ਮ੍ਰਿਤਕਾਂ ਦੀ ਗਿਣਤੀ 3,093

06/18/2020 1:40:59 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਕੋਰੋਨਾਵਾਇਰਸ ਮਹਾਮਾਰੀ ਦਾ ਕਹਿਰ ਤੇਜ਼ੀ ਨਾਲ ਵੱਧਦਾ ਜਾ ਰਿਹ ਹੈ।ਇੱਥੇ ਪਿਛਲੇ 24 ਘੰਟਿਆਂ ਵਿੱਚ 118 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਇਨਫੈਕਸ਼ਨ ਦੇ ਮਾਮਲਿਆਂ ਦੀ ਕੁੱਲ ਗਿਣਤੀ 1,60,000 ਦੇ ਅੰਕੜੇ ਨੂੰ ਪਾਰ ਕਰ ਗਈ। ਲੱਗਭਗ 59,215 ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 31,500 ਸਮੇਤ ਕੁੱਲ 982,012 ਕੋਵਿਡ-19 ਦੇ ਟੈਸਟ ਕੀਤੇ ਗਏ। ਇਸ ਵਿਚ ਕਿਹਾ ਗਿਆ ਹੈ ਕਿ 5,358 ਨਵੇਂ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਉਣ ਦੇ ਬਾਅਦ, ਇਹਨਾਂ ਦੀ ਕੁੱਲ ਗਿਣਤੀ ਹੁਣ 160,118 ਹੋ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਬੀਤੀ ਰਾਤ ਕੋਵਿਡ-19 ਪੀੜਤ 118 ਲੋਕਾਂ ਦੀ ਮੌਤ ਹੋ ਗਈ ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 3,093 ਹੋ ਗਈ।
ਪੰਜਾਬ ਵਿਚ ਸਭ ਤੋਂ ਵੱਧ 60,138 ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਸਿੰਧ ਵਿਚ 59,983, ਖੈਬਰ ਪਖਤੂਨਖਵਾ ਵਿਚ 19,613, ਇਸਲਾਮਾਬਾਦ ਵਿਚ 9,637, ਬਲੋਚਿਸਤਾਨ ਵਿਚ 8,794, ਗਿਲਗਿਤ-ਬਾਲਟੀਸਤਾਨ ਵਿਚ 1,213 ਅਤੇ ਮਕਬੂਜ਼ਾ ਕਸ਼ਮੀਰ ਵਿਚ 740 ਮਾਮਲੇ ਦਰਜ ਕੀਤੇ ਗਏ।

ਰਾਸ਼ਟਰੀ ਸਿਹਤ ਸੇਵਾਵਾਂ 'ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਡਾਕਟਰ ਜ਼ਫਰ ਮਿਰਜ਼ਾ ਨੇ ਬੁੱਧਵਾਰ ਨੂੰ ਕਿਹਾ ਕਿ ਹੁਣ ਤੱਕ ਵਿਸ਼ਵ ਵਿੱਚ ਕੋਰੋਨਾਵਾਇਰਸ ਦਾ ਕੋਈ ਪ੍ਰਭਾਵਸ਼ਾਲੀ ਇਲਾਜ ਨਹੀਂ ਹੈ। Dexamethasone ਗੰਭੀਰ ਮਰੀਜ਼ਾਂ ਲਈ ਵਰਤੀ ਜਾ ਸਕਦੀ ਹੈ। ਭਾਵੇਂਕਿ ਉਹਨਾਂ ਨੇ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈ ਨਾ ਲੈਣ ਦੀ ਅਪੀਲ ਕੀਤੀ।

ਬ੍ਰਿਟੇਨ ਦੀ ਸਰਕਾਰ ਨੇ ਬੁੱਧਵਾਰ ਨੂੰ ਰਾਜ-ਫੰਡ ਪ੍ਰਾਪਤ ਰਾਸ਼ਟਰੀ ਸਿਹਤ ਸੇਵਾ (ਐਨਐਚਐਸ) ਨੂੰ ਡੇਕਸੀਮੇਥਾਸੋਨ, ਇੱਕ ਸਟੀਰੌਇਡ, ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਰਤਣ ਲਈ ਅਧਿਕਾਰਤ ਕੀਤਾ।ਇਸ ਦੌਰਾਨ ਰਾਸ਼ਟਰੀ ਸੁਰੱਖਿਆ 'ਤੇ ਵਿਸ਼ੇਸ਼ ਸਹਾਇਕ ਮੋਈਦ ਯੂਸਫ ਨੇ ਕਿਹਾ ਕਿ ਕੋਰੋਨਾਵਾਇਰਸ ਨਾਲ ਸਬੰਧਤ ਯਾਤਰਾ ਪਾਬੰਦੀਆਂ ਕਾਰਨ ਵਿਦੇਸ਼ਾਂ ਵਿੱਚ ਫਸੇ ਪਾਕਿਸਤਾਨੀਆਂ ਦੀ ਵਾਪਸੀ ਲਈ 25 ਫੀਸਦ ਹਵਾਈ ਅੱਡੇ ਮੁੜ ਖੋਲ੍ਹ ਦਿੱਤੀ ਗਏ ਹਨ।ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਫਸੇ ਸਾਰੇ ਪਾਕਿਸਤਾਨੀਆਂ ਨੂੰ ਇਕ ਮਹੀਨੇ ਦੇ ਅੰਦਰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Vandana

Content Editor

Related News