ਪਾਕਿ ''ਚ ਕੋਵਿਡ-19 ਦੇ 4,133 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ ਹੋਈ 4,395

07/01/2020 4:46:33 PM

ਇਸਲਾਮਾਬਾਦ (ਭਾਸ਼ਾ) ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 4,133 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2,13,470 ਹੋ ਗਈ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਪਾਕਿ ਫੌਜ ਦੀ ਪਹਿਲੀ ਲੈਫਟੀਨੈਂਟ ਜਨਰਲ ਬਣੀ ਬੀਬੀ ਨਿਗਾਰ ਜੌਹਰ

ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਹੁਣ ਤੱਕ ਕੋਵਿਡ-19 ਦੇ 1,00,802 ਮਰੀਜ਼ ਠੀਕ ਹੋ ਚੁੱਕੇ ਹਨ। ਮੰਤਰਾਲੇ ਨੇ ਇਹ ਵੀ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਇਨਫੈਕਸ਼ਨ ਨਾਲ 91 ਲੋਕਾਂ ਦੀ ਜਾਨ ਜਾ ਚੁੱਕੀ ਹੈ ਜਿਸ ਦੇ ਬਾਅਦ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,395 ਹੋ ਗਈ ਹੈ। ਮੰਤਰਾਲੇ ਦੇ ਮੁਤਾਬਕ 2,741 ਹੋਰ ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਪਾਕਿਸਤਾਨ ਦੇ ਸਿੰਧ ਸੂਬੇ ਵਿਚ ਕੋਵਿਡ-19 ਦੇ ਸਭ ਤੋਂ ਵੱਧ 84,640 ਮਾਮਲੇ ਸਾਹਮਣੇ ਆਏ ਹਨ। ਇਸ ਦੇ ਇਲਾਵਾ ਪੰਜਾਬ ਵਿਚ 76,262,ਖੈਬਰ ਪਖਤੂਨਖਵਾ ਵਿਚ 26,598, ਇਸਲਾਮਾਬਾਦ ਵਿਚ 12,912, ਬਲੋਚਿਸਤਾਨ ਵਿਚ 10,476, ਗਿਲਗਿਤ ਬਾਲਟੀਸਤਾਨ ਵਿਚ 1,489 ਅਤੇ ਮਕਬੂਜ਼ਾ ਕਸ਼ਮੀਰ ਵਿਚ 1,093 ਮਾਮਲੇ ਸਾਹਮਣੇ ਆਏ ਹਨ।

Vandana

This news is Content Editor Vandana