ਪਾਕਿ ''ਚ ਕੋਰੋਨਾਵਾਇਰਸ ਮਾਮਲੇ 250,000 ਦੇ ਪਾਰ

07/13/2020 6:08:16 PM

ਇਸਲਾਮਾਬਾਦ (ਭਾਸ਼ਾ): ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਪਾਕਿਸਤਾਨ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ 2,769 ਨਵੇਂ ਮਾਮਲੇ ਪਾਏ ਜਾਣ ਦੇ ਬਾਅਦ ਸੋਮਵਾਰ ਨੂੰ ਮਾਮਲਿਆਂ ਦੀ ਗਿਣਤੀ 250,000 ਦੇ ਅੰਕੜੇ ਨੂੰ ਪਾਰ ਕਰ ਗਈ।

ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ ਸਿੱਖ ਭਾਈਚਾਰੇ ਨੇ ਪੰਜਾਬ ਦੇ ਵਾਤਾਵਰਣ ਅਤੇ ਸਿੱਖਿਆ ਦੇ ਵਿਕਾਸ ਲਈ ਲਿਆ ਅਹਿਦ

ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ 69 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ 5,226 ਹੋ ਗਈ। ਹੋਰ 1,837 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇੱਥੇ ਰਿਕਵਰੀ ਦੀ ਦਰ ਵਿਚ ਸੁਧਾਰ ਹੋ ਰਿਹਾ ਸੀ ਅਤੇ ਹੁਣ ਤੱਕ ਦੇਸ਼ ਭਰ ਵਿੱਚ 161,917 ਮਰੀਜ਼ ਠੀਕ ਹੋ ਚੁੱਕੇ ਹਨ। ਕੁੱਲ 251,625 ਪੀੜਤਾਂ ਵਿਚੋਂ ਸਿੰਧ ਵਿਚ 105,533, ਪੰਜਾਬ 87,043, ਖੈਬਰ-ਪਖਤੂਨਖਵਾ 30,486, ਇਸਲਾਮਾਬਾਦ 14,108, ਬਲੋਚਿਸਤਾਨ 11,185, ਗਿਲਗਿਤ-ਬਾਲਟਿਸਤਾਨ 1,671 ਅਤੇ ਮਕਬੂਜ਼ਾ ਕਸ਼ਮੀਰ ਵਿਚ 1,599 ਮਾਮਲੇ ਦਰਜ ਹਨ। ਪਿਛਲੇ 24 ਘੰਟਿਆਂ ਵਿਚ ਕੁੱਲ 1,585,170 ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿਚ 22,532 ਸ਼ਾਮਲ ਹਨ।


Vandana

Content Editor

Related News