ਪਾਕਿਸਤਾਨ: ਪੰਜਾਬ ਸੂਬੇ ਦੇ ਮੁੱਖ ਮੰਤਰੀ ਖ਼ਿਲਾਫ਼ ਵੀ ਲਿਆਂਦਾ ਗਿਆ ਬੇਭਰੋਸਗੀ ਮਤਾ

03/28/2022 2:56:08 PM

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੂੰ ਵੀ ਵਿਰੋਧੀ ਧਿਰ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਮਵਾਰ ਨੂੰ ਰਾਜ ਵਿਧਾਨ ਸਭਾ 'ਚ ਮੁੱਖ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ। ਨਿਊਜ਼ ਇੰਟਰਨੈਸ਼ਨਲ ਮੁਤਾਬਕ ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਬੁਜ਼ਦਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ 126 ਵਿਧਾਇਕਾਂ ਨੇ ਦਸਤਖ਼ਤ ਕੀਤੇ ਹਨ। ਦਸਤਖ਼ਤ ਕਰਨ ਵਾਲਿਆਂ ਵਿੱਚ ਰਾਣਾ ਮਸੂਦ, ਰਮਜ਼ਾਨ ਸਿੱਦੀਕੀ, ਮਲਿਕ ਅਹਿਮਦ ਅਤੇ ਮੀਆਂ ਨਾਸਿਰ ਵੀ ਸ਼ਾਮਲ ਸਨ। 

ਪੜ੍ਹੋ ਇਹ ਅਹਿਮ ਖ਼ਬਰ- ਰੂਸ ਨੂੰ ਝਟਕਾ, ਕੈਨੇਡਾ ਦੇ ਸਟੋਰਾਂ ਨੇ ਹਟਾਏ ਰੂਸੀ ਉਤਪਾਦ

ਬੇਭਰੋਸਗੀ ਮਤੇ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਸਦਨ ਦੇ ਬਹੁਮਤ ਦਾ ਭਰੋਸਾ ਗੁਆ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਸੰਵਿਧਾ ਮੁਤਾਬਕ ਨਹੀਂ ਚਲਾ ਰਹੇ ਹਨ ਅਤੇ ਉਹਨਾਂ ਨੇ ਸੂਬੇ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਹੈ। ਮੁੱਖ ਮੰਤਰੀ ਨੂੰ ਇਸ ਬੇਭਰੋਸਗੀ ਮਤੇ ਤੋਂ ਬਚਣ ਲਈ 182 ਮੈਂਬਰਾਂ ਅਤੇ ਘੱਟੋ-ਘੱਟ 31 ਸੰਸਦ ਮੈਂਬਰਾਂ ਦੇ ਸਮਰਥਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਦੇ ਭਵਿੱਖ 'ਤੇ ਵੀ ਤਲਵਾਰ ਲਟਕ ਰਹੀ ਹੈ।


Vandana

Content Editor

Related News