ਪਾਕਿਸਤਾਨ : ਮੁਕਾਬਲੇ ’ਚ ਇਕ ਅੱਤਵਾਦੀ ਤੇ 4 ਸੁਰੱਖਿਆ ਮੁਲਾਜ਼ਮਾਂ ਦੀ ਮੌਤ

Wednesday, Apr 12, 2023 - 01:19 AM (IST)

ਪਾਕਿਸਤਾਨ : ਮੁਕਾਬਲੇ ’ਚ ਇਕ ਅੱਤਵਾਦੀ ਤੇ 4 ਸੁਰੱਖਿਆ ਮੁਲਾਜ਼ਮਾਂ ਦੀ ਮੌਤ

ਕਵੇਟਾ (ਭਾਸ਼ਾ)-ਪਾਕਿਸਤਾਨ ਦੇ ਦੱਖਣੀ-ਪੱਛਮੀ ਸ਼ਹਿਰ ਕਵੇਟਾ ’ਚ ਮੰਗਲਵਾਰ ਤੜਕੇ ਪਾਕਿਸਤਾਨੀ ਤਾਲਿਬਾਨ ਦੇ ਇਕ ਸ਼ੱਕੀ ਟਿਕਾਣੇ ’ਤੇ ਸੁਰੱਖਿਆ ਫੋਰਸਾਂ ਦੇ ਛਾਪੇ ਤੋਂ ਬਾਅਦ ਹੋਏ ਮੁਕਾਬਲੇ ’ਚ ਇਕ ਅੱਤਵਾਦੀ ਕਮਾਂਡਰ ਅਤੇ 4 ਸੁਰੱਖਿਆ ਮੁਲਾਜ਼ਮ ਮਾਰੇ ਗਏ। ਪੁਲਸ ਅਧਿਕਾਰੀ ਨਾਵੀਦ ਸ਼ਾਹ ਨੇ ਦੱਸਿਆ ਕਿ ਇਹ ਛਾਪਾ ਉਦੋਂ ਮਾਰਿਆ, ਜਦੋਂ ਉਸ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਕੁਚਲਕ ਇਲਾਕੇ ’ਚ ਇਕ ਮਕਾਨ ਵਿਚ ਇਕ ਲੋੜੀਂਦਾ ਅੱਤਵਾਦੀ ਕਮਾਂਡਰ ਲੁਕਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਇਸ ਜ਼ਿਲ੍ਹੇ ’ਚ 2 ਮਰੀਜ਼ਾਂ ਦੀ ਹੋਈ ਮੌਤ

ਉਨ੍ਹਾਂ ਨੇ ਦੱਸਿਆ ਕਿ ਅਧਿਕਾਰੀਆਂ ਨੇ ਸ਼ੱਕੀ ਅੱਤਵਾਦੀ ਨੂੰ ਆਤਮ-ਸਮਰਪਣ ਕਰਨ ਨੂੰ ਕਿਹਾ ਪਰ ਉਸ ਨੇ ਉਨ੍ਹਾਂ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ 4 ਅਧਿਕਾਰੀ ਮਾਰੇ ਗਏ ਅਤੇ ਬਾਅਦ ’ਚ ਸੁਰੱਖਿਆ ਮੁਲਾਜ਼ਮਾਂ ਦੀ ਜਵਾਬੀ ਕਾਰਵਾਈ ’ਚ ਉਹ ਵੀ ਮਾਰਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ


author

Manoj

Content Editor

Related News