ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਕੈਬਨਿਟ ਅੱਜ ਚੁੱਕੇਗੀ ਸਹੁੰ

03/11/2024 3:45:29 PM

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਕਈ ਦਿਨਾਂ ਤੱਕ ਚੱਲੇ ਸਲਾਹ-ਮਸ਼ਵਰੇ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਕੈਬਨਿਟ ਸੋਮਵਾਰ ਨੂੰ ਬਾਅਦ ਦੁਪਹਿਰ ਸਹੁੰ ਚੁੱਕੇਗੀ। ਜੀਓ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ 'ਚ ਹੋਵੇਗਾ, ਜਿਸ 'ਚ ਨਵੇਂ ਚੁਣੇ ਗਏ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਕੈਬਨਿਟ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਸੂਤਰਾਂ ਨੇ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਇਸ਼ਹਾਕ ਡਾਰ ਨੂੰ ਨਵੀਂ ਕੈਬਨਿਟ 'ਚ ਵਿਦੇਸ਼ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਦਕਿ ਤਾਰਿਕ ਫਾਤਮੀ ਵਿਦੇਸ਼ ਮਾਮਲਿਆਂ 'ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਵਜੋਂ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ: ਹਾਦਸਾਗ੍ਰਸਤ ਹੋ ਕੇ ਡਿੱਗਦੇ ਹੀ ਜਹਾਜ਼ ਨੂੰ ਲੱਗੀ ਅੱਗ, ਜ਼ਿੰਦਾ ਸੜ ਗਏ ਇਕ ਬੱਚੇ ਸਣੇ 5 ਲੋਕ

ਔਰੰਗਜ਼ੇਬ ਖਾਨ ਵਿੱਤ ਮੰਤਰੀ ਹੋਣਗੇ, ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮੋਹਸਿਨ ਨਕਵੀ ਨੂੰ ਗ੍ਰਹਿ ਮੰਤਰੀ ਬਣਾਇਆ ਜਾਵੇਗਾ। ਇਸ ਦੌਰਾਨ ਸੂਤਰਾਂ ਨੇ ਦੱਸਿਆ ਕਿ ਕਾਨੂੰਨ ਮੰਤਰਾਲਾ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸੀਨੀਅਰ ਸੈਨੇਟਰ ਆਜ਼ਮ ਤਰਾਰ ਨੂੰ, ਸੂਚਨਾ ਮੰਤਰਾਲਾ ਅਤਾਉੱਲਾ ਤਰਾਰ ਨੂੰ ਅਤੇ ਰੱਖਿਆ ਮੰਤਰਾਲਾ ਖ਼ਵਾਜਾ ਆਸਿਫ਼ ਨੂੰ ਦਿੱਤਾ ਜਾਵੇਗਾ। ਪੈਟਰੋਲੀਅਮ ਮੰਤਰਾਲਾ ਮੁਸਾਦਿਕ ਮਲਿਕ, ਜਦਕਿ ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ ਮੰਤਰਾਲਾ ਸ਼ਾਜਾ ਫਾਤਿਮਾ ਖਵਾਜਾ ਨੂੰ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਅਹਿਦ ਚੀਮਾ ਨੂੰ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਸ਼ਾਮਲ ਕੀਤਾ ਜਾਵੇਗਾ, ਜਦਕਿ ਬਲੋਚਿਸਤਾਨ ਦੇ ਸਾਬਕਾ ਮੁੱਖ ਮੰਤਰੀ ਜਾਮ ਕਮਾਲ ਅਤੇ ਪੀ.ਐੱਮ.ਐੱਲ.-ਕਾਇਦ ਦੇ ਚੌਧਰੀ ਸਾਲਿਕ ਹੁਸੈਨ ਨੂੰ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ਼ਤਿਕਾਮ-ਏ-ਪਾਕਿਸਤਾਨ ਪਾਰਟੀ (ਆਈ.ਪੀ.ਪੀ.) ਦੇ ਨੇਤਾ ਅਬਦੁਲ ਅਲੀਮ ਖਾਨ ਅਤੇ ਪੀ.ਐੱਮ.ਐੱਲ.-ਐੱਨ. ਦੇ ਨੇਤਾ ਅਮੀਰ ਮੁਕਾਮ ਨੂੰ ਵੀ ਸੰਘੀ ਮੰਤਰੀ ਮੰਡਲ 'ਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ। ਮੁਤਾਹਿਦਾ ਕੌਮੀ ਮੂਵਮੈਂਟ-ਪਾਕਿਸਤਾਨ ਨੂੰ ਵੀ ਮੰਤਰੀ ਮੰਡਲ ਵਿੱਚ 2 ਮੰਤਰਾਲੇ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਸ਼ਹਿਬਾਜ਼ ਵੱਲੋਂ ਦੇਸ਼ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਤੋਂ ਇੱਕ ਹਫ਼ਤੇ ਬਾਅਦ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋ ਰਿਹਾ ਹੈ, ਜਦੋਂ ਕਿ ਜ਼ਰਦਾਰੀ ਨੇ ਇੱਕ ਦਿਨ ਪਹਿਲਾਂ ਹੀ ਦੇਸ਼ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਅਤੇ ਸਹੁੰ ਚੁੱਕ ਸਮਾਗਮ ਵਿੱਚ ਸਾਰੇ ਪਤਵੰਤੇ ਹਾਜ਼ਰ ਸਨ। 

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਹੈਦਰਾਬਾਦ ਦੀ ਔਰਤ ਦਾ 'ਕਤਲ', ਕੂੜੇਦਾਨ 'ਚੋਂ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News