ਪਾਕਿਸਤਾਨ ''ਚ ਅਣਪਛਾਤੇ ਬੰਦੂਕਧਾਰੀਆਂ ਦਾ ਹਮਲਾ, ਪੁਲਸ ਅਧਿਕਾਰੀ ਤੇ ਦੋ ਬੱਚਿਆਂ ਦੀ ਮੌਤ
Tuesday, Jul 09, 2024 - 01:16 PM (IST)

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਮੰਗਲਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਵਾਹਨ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਪੁਲਸ ਅਧਿਕਾਰੀ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਦੇ ਅਸ਼ਾਂਤ ਲੱਕੀ ਮਰਵਾਤ ਜ਼ਿਲ੍ਹੇ ਵਿੱਚ ਵਾਪਰੀ, ਜਦੋਂ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਇੱਕ ਪੁਲਸ ਅਧਿਕਾਰੀ ਦੀ ਕਾਰ 'ਤੇ ਹਮਲਾ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਦੋ-ਰਾਜੀ ਹੱਲ ਲਈ ਦੁਹਰਾਇਆ ਸਮਰਥਨ
ਕਾਰ ਵਿਚ ਸਵਾਰ ਦੋਵੇਂ ਔਰਤਾਂ ਕਿਸੇ ਤਰ੍ਹਾਂ ਬਚ ਗਈਆਂ। ਇਸ ਘਟਨਾ ਵਿੱਚ ਅੱਠ ਤੋਂ 12 ਸਾਲ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਦਾ ਪਰਿਵਾਰ ਮੈਡੀਕਲ ਇਲਾਜ ਲਈ ਪੇਸ਼ਾਵਰ ਜਾ ਰਿਹਾ ਸੀ ਜਦੋਂ ਬੰਦੂਕਧਾਰੀਆਂ ਨੇ ਕੁਰੱਮ ਟੋਲ ਪਲਾਜ਼ਾ ਨੇੜੇ ਉਨ੍ਹਾਂ ਦੀ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ। ਬਚਾਅ ਟੀਮਾਂ ਨੇ ਪੀੜਤਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।