ਪਾਕਿਸਤਾਨ: PPP ਨੇਤਾ ਰਹਿਮਾਨ ਮਲਿਕ ਦਾ ਕੋਵਿਡ-19 ਨਾਲ ਜੁੜੀਆਂ ਪੇਚੀਦਗੀਆਂ ਕਾਰਨ ਦਿਹਾਂਤ

Wednesday, Feb 23, 2022 - 01:38 PM (IST)

ਪਾਕਿਸਤਾਨ: PPP ਨੇਤਾ ਰਹਿਮਾਨ ਮਲਿਕ ਦਾ ਕੋਵਿਡ-19 ਨਾਲ ਜੁੜੀਆਂ ਪੇਚੀਦਗੀਆਂ ਕਾਰਨ ਦਿਹਾਂਤ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸੀਨੀਅਰ ਨੇਤਾ ਅਤੇ ਸਾਬਕਾ ਸੈਨੇਟਰ ਅਬਦੁਲ ਰਹਿਮਾਨ ਮਲਿਕ ਦਾ ਬੁੱਧਵਾਰ ਨੂੰ ਕੋਵਿਡ-19 ਨਾਲ ਜੁੜੀਆਂ ਪੇਚੀਦਗੀਆਂ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮਲਿਕ 70 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਏ ਹਨ। ਮਲਿਕ ਇਸ ਸਾਲ ਜਨਵਰੀ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ ਅਤੇ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਸੀ। ਉਨ੍ਹਾਂ ਨੂੰ ਇਸ ਮਹੀਨੇ ਦੀ ਸ਼ੁਰੂਆਤ ਤੋਂ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ।

ਮਲਿਕ ਦੇ ਬੁਲਾਰੇ ਰਿਆਜ਼ ਅਲੀ ਤੁਰੀ ਨੇ ਬੁੱਧਵਾਰ ਨੂੰ ਟਵੀਟ ਕੀਤਾ, ''ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਬਕਾ ਗ੍ਰਹਿ ਮੰਤਰੀ ਅਤੇ ਪੀ.ਪੀ.ਪੀ. ਦੇ ਸੀਨੀਅਰ ਨੇਤਾ ਅਬਦੁਲ ਰਹਿਮਾਨ ਮਲਿਕ ਦਾ ਦਿਹਾਂਤ ਹੋ ਗਿਆ ਹੈ।'' ਰਾਜਨੀਤੀ 'ਚ ਆਉਣ ਤੋਂ ਪਹਿਲਾਂ ਮਲਿਕ ਪਾਕਿਸਤਾਨ ਦੇ ਫੈਡਰਲ ਇਨਵੈਸਟੀਗੇਸ਼ਨ ਏਜੰਸੀ 'ਚ ਵਿਸ਼ੇਸ਼ ਏਜੰਟ ਦੇ ਤੌਰ 'ਤੇ ਕੰਮ ਕਰਦੇ ਸਨ ਅਤੇ ਸਾਲ 1993 ਵਿਚ ਉਨ੍ਹਾਂ ਨੂੰ ਵਧੀਕ ਡਾਇਰੈਕਟਰ ਜਨਰਲ ਵਜੋਂ ਤਰੱਕੀ ਦਿੱਤੀ ਗਈ ਸੀ। ਮਲਿਕ ਸਾਲ 2004 ਤੋਂ 2007 ਤੱਕ ਮਰਹੂਮ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਸੁਰੱਖਿਆ ਮੁਖੀ ਰਹੇ। ਸਾਲ 2008 ਵਿਚ ਤਤਕਾਲੀ ਪ੍ਰਧਾਨ ਮੰਤਰੀ ਯੂਸਫ਼ ਗਿਲਾਨੀ ਨੇ ਉਨ੍ਹਾਂ ਨੂੰ ਗ੍ਰਹਿ ਮੰਤਰੀ ਨਿਯੁਕਤ ਕੀਤਾ ਸੀ।


author

cherry

Content Editor

Related News