POK ਦੇ ਲੋਕਾਂ ''ਤੇ ਪਾਕਿ ਦਾ ਜ਼ੁਲਮ, ਪ੍ਰਦਰਸ਼ਨਕਾਰੀਆਂ ''ਤੇ ਵਰ੍ਹਾਈਆਂ ਲਾਠੀਆਂ
Tuesday, Aug 28, 2018 - 11:24 AM (IST)

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਕੋਟਲੀ ਸ਼ਹਿਰ ਵਿਚ ਸ਼ਾਂਤੀਪੂਰਣ ਰੈਲੀ ਕਰ ਰਹੇ ਲੋਕਾਂ 'ਤੇ ਪੁਲਸ ਨੇ ਲਾਠੀਆਂ ਵਰ੍ਹਾਈਆਂ। ਜਿਸ ਕਾਰਨ ਕਈ ਪ੍ਰਦਰਸ਼ਨਕਾਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਪ੍ਰਦਰਸ਼ਨਕਾਰੀ ਆਪਣੇ ਉਨ੍ਹਾਂ ਅਧਿਕਾਰਾਂ ਦੀ ਮੰਗ ਕਰ ਰਹੇ ਸਨ ਜੋ ਪਾਕਿਸਤਾਨ ਦੇ ਹੋਰ ਖੇਤਰਾਂ ਵਿਚ ਰਹਿਣ ਵਾਲਿਆਂ ਨੂੰ ਪ੍ਰਾਪਤ ਹਨ। ਬੀਤੇ 7 ਦਹਾਕਿਆਂ ਵਿਚ ਪੀ.ਓ.ਕੇ. ਵਿਚ ਰਹਿਣ ਵਾਲੇ ਲੋਕ ਕਈ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਹਨ। ਵੱਡੇ ਪੱਧਰ 'ਤੇ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ, ਜਿਸ ਨਾਲ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਪੂਰੇ ਘਟਨਾਕ੍ਰਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਹਨ। ਤਸਵੀਰਾਂ ਦੇਖ ਕੇ ਪਤਾ ਚੱਲਦਾ ਹੈ ਕਿ ਕਾਨੂੰਨ ਦੀ ਰੱਖਿਆ ਕਰਨ ਵਾਲੀ ਪੁਲਸ ਸ਼ਾਂਤੀਪੂਰਣ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਕਿੰਨੇ ਬੁਰੀ ਤਰੀਕੇ ਨਾਲ ਪੇਸ਼ ਆਈ। ਇਸ ਨਾਲ ਇਹ ਵੀ ਪਤਾ ਚੱਲਦਾ ਹੈ ਕਿ ਕਸ਼ਮੀਰੀ ਲੋਕਾਂ 'ਤੇ ਜ਼ੁਲਮ ਕਰਨ ਲਈ ਇਸਲਾਮਾਬਾਦ ਵੱਲੋਂ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ।