ਪਾਕਿ ਫੌਜ ਮੁਖੀ ਦੇ ਕਾਰਜਕਾਲ ਵਿਸਥਾਰ ਦੀ ਸੁਣਵਾਈ ਮੁਲਤਵੀ
Tuesday, Nov 26, 2019 - 12:49 PM (IST)

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਜਨਰਲ ਬਾਜਵਾ ਦੇ ਕਾਰਜਕਾਲ ਵਿਸਥਾਰ ਦੀ ਨੋਟੀਫਿਕੇਸ਼ਨ ਨੂੰ ਕੱਲ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪਾਕਿਸਤਾਨੀ ਫੌਜ ਮੁਖੀ ਸਮੇਤ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਗੌਰਤਲਬ ਹੈ ਕਿ ਬਾਜਵਾ ਪਾਕਿਸਤਾਨ ਫੌਜ ਮੁਖੀ ਦੇ ਅਹੁਦੇ ਤੋਂ 29 ਨਵੰਬਰ ਨੂੰ ਰਿਟਾਇਟਰ ਹੋ ਰਹੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ (27 ਨਵੰਬਰ) ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇੱਥੇ ਦੱਸ ਦਈਏ ਕਿ ਇਮਰਾਨ ਕੈਬਨਿਟ ਵਿਚ ਸ਼ਾਮਲ 25 ਮੈਂਬਰਾਂ ਵਿਚੋਂ ਸਿਰਫ 11 ਨੇ ਬਾਜਵਾ ਦੇ ਕਾਰਜਕਾਲ ਵਿਸਥਾਰ ਦੇ ਪੱਖ ਵਿਚ ਵੋਟਿੰਗ ਕੀਤੀ, ਜਿਸ ਨੂੰ ਬਹੁਮਤ ਦਾ ਫੈਸਲਾ ਨਹੀਂ ਕਿਹਾ ਜਾ ਸਕਦਾ।