ਪਾਕਿਸਤਾਨ ’ਚ ਤੇਜ਼ ਮੀਂਹ ਅਤੇ ਤੂਫ਼ਾਨ ਕਾਰਨ 9 ਮੌਤਾਂ, 17 ਜ਼ਖ਼ਮੀ

Monday, Jun 14, 2021 - 04:28 PM (IST)

ਪਾਕਿਸਤਾਨ ’ਚ ਤੇਜ਼ ਮੀਂਹ ਅਤੇ ਤੂਫ਼ਾਨ ਕਾਰਨ 9 ਮੌਤਾਂ, 17 ਜ਼ਖ਼ਮੀ

ਪੇਸ਼ਾਵਰ (ਭਾਸ਼ਾ) : ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਵਿਚ ਤੇਜ਼ ਮੀਂਹ ਅਤੇ ਤੂਫ਼ਾਨ ਨਾਲ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (ਪੀ.ਡੀ.ਐਮ.ਏ.) ਨੇ ਦੱਸਿਆ ਕਿ ਤੇਜ਼ ਮੀਂਹ ਦੀ ਵਜ੍ਹਾ ਨਾਲ ਪਿਛਲੇ 24 ਘੰਟਿਆਂ ਵਿਚ 4 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ 'ਚ ਡੁੱਬਣ ਨਾਲ ਮੌਤ

ਉਨ੍ਹਾਂ ਦੱਸਿਆ ਕਿ ਇਸ ਮੀਂਹ ਨਾਲ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 9 ਹੋ ਗਈ ਹੈ, ਜਦੋਂ ਜ਼ਖ਼ਮੀਆਂ ਦੀ ਸੰਖਿਆ 17 ਤੱਕ ਪਹੁੰਚ ਗਈ। ਉਸ ਨੇ ਦੱਸਿਆ ਕਿ ਮੀਂਹ ਨਾਲ 3 ਹੋਰ ਮਕਾਨਾਂ ਨੂੰ ਵੀ ਅੰਸ਼ਕ ਰੂਪ ਨਾਲ ਨੁਕਸਾਨ ਪੁੱਜਾ ਹੈ। ਪੀ.ਡੀ.ਐਮ.ਏ. ਨੇ ਦੱਸਿਆ ਕਿ ਤੇਜ਼ ਮੀਂਹ ਦੀ ਸਭ ਤੋਂ ਜ਼ਿਆਦਾ ਮਾਰ ਚਿਤ੍ਰਾਲ, ਡੀਲ, ਮਾਨਸੇਹਰਾ ਅਤੇ ਸਵਾਤ ਸਮੇਤ ਪਹਾੜੀ ਅਤੇ ਪਰਬਤੀ ਜ਼ਿਲ੍ਹਿਆਂ ’ਤੇ ਪਈ ਹੈ। ਪੀ.ਡੀ.ਐਮ.ਏ. ਨੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੰਮਾਂ ਵਿਚ ਤੇਜ਼ੀ ਲਿਆਉਣ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ: ਵਿਆਹ ਤੋਂ ਇਕ ਦਿਨ ਪਹਿਲਾਂ ਮੰਗੇਤਰ ਨੂੰ ਦਿੱਤੀ ਦਰਦਨਾਕ ਮੌਤ, ਸ਼ਖ਼ਸ ਨੇ ਕੁਹਾੜੀ ਨਾਲ ਕੀਤੇ 83 ਵਾਰ


author

cherry

Content Editor

Related News