ਪਾਕਿਸਤਾਨ ਮੰਤਰੀ ਮੰਡਲ ਨੇ ਸ਼੍ਰੀਲੰਕਾਈ ਨਾਗਰਿਕ ਦੀ ਕਰੂਰ ਹੱਤਿਆ ''ਤੇ ਜਤਾਈ ਚਿੰਤਾ
Tuesday, Dec 07, 2021 - 12:47 AM (IST)
ਇਸਲਾਮਾਬਾਦ - ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਈਸ਼ਨਿੰਦਾ ਦੇ ਇਲਜ਼ਾਮ ਵਿੱਚ ਭੀੜ ਦੁਆਰਾ ਇੱਕ ਸ਼੍ਰੀਲੰਕਾਈ ਨਾਗਰਿਕ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੀ ਘਟਨਾ ਤੋਂ ਬਾਅਦ ਪਾਕਿਸਤਾਨ ਮੰਤਰੀ ਮੰਡਲ ਨੇ ਸੋਮਵਾਰ ਨੂੰ ਦੇਸ਼ ਵਿੱਚ ਭੀੜ ਦੁਆਰਾ ਹੱਤਿਆ 'ਤੇ ਰੋਕ ਲਗਾਉਣ ਨੂੰ ਲੈ ਕੇ ਸੰਕਲਪ ਲਿਆ। ਇਸ ਘਟਨਾ ਨਾਲ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਕੜੀ ਨਿੰਦਾ ਦਾ ਸਾਹਮਣਾ ਕਰਨਾ ਪਿਆ ਹੈ। ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ.ਐੱਲ.ਪੀ.) ਦੇ ਸਮਰਥਕਾਂ ਸਮੇਤ 800 ਤੋਂ ਜ਼ਿਆਦਾ ਲੋਕਾਂ ਦੀ ਭੀੜ ਨੇ ਪਿਛਲੇ ਸ਼ੁੱਕਰਵਾਰ ਨੂੰ ਲਾਹੌਰ ਤੋਂ ਲੱਗਭੱਗ 100 ਕਿਲੋਮੀਟਰ ਦੂਰ ਸਥਿਤ ਸਿਆਲਕੋਟ ਜ਼ਿਲ੍ਹੇ ਵਿੱਚ ਇੱਕ ਕੱਪੜਾ ਕਾਰਖਾਨੇ 'ਤੇ ਹਮਲਾ ਕੀਤਾ ਸੀ ਅਤੇ ਉਸ ਦੇ ਮਹਾਪ੍ਰਬੰਧਕ ਦਿਆਵਦਨਗੇ ਦੀ ਹੱਤਿਆ ਕਰਕੇ ਉਸ ਦੀ ਲਾਸ਼ ਨੂੰ ਅੱਗ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ - ਨੇਪਾਲ 'ਚ ਹੋਈ ਓਮੀਕਰੋਨ ਵੇਰੀਐਂਟ ਦੇ ਦੋ ਮਾਮਲਿਆਂ ਦੀ ਪੁਸ਼ਟੀ
ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ਵਿੱਚ ਹੋਈ ਮੰਤਰੀ ਮੰਡਲ ਪੱਧਰ ਦੀ ਇੱਕ ਬੈਠਕ ਦੌਰਾਨ ਸ਼੍ਰੀਲੰਕਾਈ ਨਾਗਰਿਕ ਦੀ ਹੱਤਿਆ ਦੇ ਕਰੂਰ ਕੰਮ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ, ਬੈਠਕ ਦੇ ਭਾਗੀਦਾਰਾਂ ਦਾ ਵਿਚਾਰ ਸੀ ਕਿ ਲੋਕਾਂ ਅਤੇ ਭੀੜ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਅਤੇ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬੈਠਕ ਵਿੱਚ ਸੂਚਨਾ ਮੰਤਰੀ ਫਵਾਦ ਅਹਿਮਦ, ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ, ਫੌਜ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਈਦ ਯੂਸੁਫ, ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬਜਦਾਰ ਤੋਂ ਇਲਾਵਾ ਸੀਨੀਅਰ ਫੌਜੀ ਅਤੇ ਪ੍ਰਬੰਧਕੀ ਅਧਿਕਾਰੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।