ਪਾਕਿਸਤਾਨ ''ਚ ਪੋਲੀਓ ਬੂੰਦਾਂ ਪੀਣ ਤੋਂ ਬਾਅਦ ਬੱਚੇ ਬੀਮਾਰ

04/22/2019 11:03:57 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸੋਮਵਾਰ ਨੂੰ ਪੋਲੀਓ ਰੋਕੂ ਬੂੰਦਾਂ ਪਿਆਉਣ ਤੋਂ ਬਾਅਦ ਕਈ ਸਕੂਲੀ ਬੱਚੇ ਬੀਮਾਰ ਹੋ ਗਏ, ਜਿਸ ਤੋਂ ਬਾਅਦ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਹੋਇਆ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਇਕ ਸਥਾਨਕ ਸਿਹਤ ਕੇਂਦਰ ਨੂੰ ਨੁਕਸਾਨ ਪਹੁੰਚਾ ਦਿੱਤਾ। ਪਾਕਿਸਤਾਨ ਪੋਲੀਓ ਦੇ ਸਭ ਤੋਂ ਜ਼ਿਆਦਾ ਕਹਿਰ ਵਾਲੇ ਦੁਨੀਆ ਦੇ ਤਿੰਨ ਦੇਸ਼ਾਂ ਵਿਚ ਸ਼ਾਮਲ ਹਨ। ਪਾਕਿਸਤਾਨ ਤੋਂ ਇਲਾਵਾ ਨਾਈਜੀਰੀਆ ਅਤੇ ਅਫਗਾਨਿਸਤਾਨ ਵੀ ਇਸ ਸੂਚੀ ਵਿਚ ਸ਼ਾਮਲ ਹਨ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਦੀ ਦਵਾਈ ਪਿਆਉਣ ਲਈ ਸੋਮਵਾਰ ਨੂੰ ਮੁਹਿੰਮ ਸ਼ੁਰੂ ਕੀਤੀ ਗਈ। ਮੁਹਿੰਮ ਤਹਿਤ ਦੇਸ਼ ਦੇ 3.9 ਕਰੋੜ ਬੱਚਿਆਂ ਨੂੰ ਪੋਲੀਓ ਦੀ ਦਵਾਈ ਪਿਆਉਣ ਦਾ ਟੀਚਾ ਤੈਅ ਕੀਤਾ ਗਿਆ ਹੈ।

ਸਾਰੇ ਚਾਰ ਸੂਬਿਆਂ ਦੇ ਨਾਲ ਹੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਗਿਲਗਿਤ-ਬਾਲਟਿਸਤਾਨ ਵਿਚ ਇਸ ਮੁਹਿੰਮ ਵਿਚ ਦੋ ਲੱਖ 60 ਹਜ਼ਾਰ ਪੋਲੀਓ ਵਰਕਰ ਪੋਲੀਓ ਦੇ ਖਾਤਮੇ ਲਈ ਟੀਮ ਵਿਚ ਸ਼ਾਮਲ ਕੀਤੇ ਗਏ। ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਖੈਬਰ ਪਖਤੂਨਖਵਾ ਦੇ ਮਸ਼ੋਖੇਲ ਵਿਚ ਦਰਜਨਾਂ ਬੱਚੇ ਬੀਮਾਰ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਲਿਜਾਣਾ ਪਿਆ। ਬੱਚਿਆਂ ਦੇ ਬੀਮਾਰ ਹੋਣ ਦੀਆਂ ਖਬਰਾਂ ਆਉਣ ਤੋਂ ਬਾਅਦ ਮਸ਼ੋਖੇਲ ਵਿਚ ਹਿੰਸਕ ਪ੍ਰਦਰਸ਼ਨ ਹੋਇਆ ਅਤੇ ਲੋਕਾਂ ਨੇ ਇਲਾਕੇ ਵਿਚ ਇਕ ਸਿਹਤ ਕੇਂਦਰ ਵਿਚ ਤੋੜਭੰਨ ਕੀਤੀ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਮਹਿਮੂਦ ਖਾਨ ਨੇ ਅਧਿਕਾਰੀਆਂ ਤੋਂ ਇਸ ਸਬੰਧੀ ਇਕ ਰਿਪੋਰਟ ਮੰਗੀ ਹੈ.


Sunny Mehra

Content Editor

Related News