ਪਾਕਿ ਦੇ ਮਨੁੱਖੀ ਅਧਿਕਾਰ ਮੰਤਰਾਲਾ ਦਾ ਦਾਅਵਾ, ਇਮਰਾਨ ਦੇ ਰਾਜ ''ਚ ਜੇਲ੍ਹਾਂ ਤਕ ਪਹੁੰਚਿਆ ਭ੍ਰਿਸ਼ਟਾਚਾਰ

Sunday, Jan 16, 2022 - 06:54 PM (IST)

ਪੇਸ਼ਾਵਰ- ਪਾਕਿਸਤਾਨ 'ਚ ਨੇਤਾਵਾਂ ਤੋਂ ਸ਼ੁਰੂ ਹੋਏ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਹੁਣ ਜੇਲਾਂ ਤਕ ਪਹੁੰਚ ਚੁੱਕੀਆਂ ਹਨ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਪੇਸ਼ ਇਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਇਮਰਾਨ ਖ਼ਾਨ ਦੇ ਰਾਜ 'ਚ ਦੇਸ਼ ਦੀਆਂ ਜੇਲ੍ਹਾਂ 'ਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਫ਼ੈਲਿਆ ਹੋਇਆ ਹੈ। ਰਿਪੋਰਟ ਦੇ ਮੁਤਾਬਕ, ਪ੍ਰਭਾਵਸ਼ਾਲੀ ਕੈਦੀਆਂ ਨੂੰ ਵੱਡੀ ਗਿਣਤੀ 'ਚ ਧਨ ਦੇ ਬਦਲੇ 'ਚ ਲਗਜ਼ਰੀ ਤੇ ਹੋਰ ਕਈ ਤਰ੍ਹਾਂ ਦੇ ਫ਼ਾਇਦੇ ਦਿੱਤੇ ਜਾ ਰਹੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਮੰਤਰਾਲਾ ਦੇ ਅਧਿਕਾਰੀਆਂ ਨੇ ਜੇਲ੍ਹਾਂ ਦਾ ਦੌਰਾ ਕੀਤਾ ਸੀ ਤੇ ਇਸਲਾਮਾਬਾਦ ਹਾਈ ਕੋਰਟ ਨੂੰ ਇਕ ਰਿਪੋਰਟ ਸੌਂਪੀ ਹੈ।

ਜੀਓ ਨਿਊਜ਼ ਦੇ ਮੁਤਾਬਕ ਰਿਪੋਰਟ 'ਚ ਸਿਫ਼ਾਰਸ਼ ਕੀਤੀ ਗਈ ਕਿ ਜੇਲ੍ਹ ਪ੍ਰਸ਼ਾਸਨ ਨੂੰ ਮਨੁੱਖੀ ਅਧਿਕਾਰਾਂ ਦੇ ਸਬੰਧ 'ਚ ਸਿਖਲਾਈ ਦਿੱਤੀ ਜਾਵੇ। ਰਿਪੋਰਟ 'ਚ ਕਿਹਾ ਗਿਆ ਹੈ ਕਿ ਜੇਲ ਪ੍ਰਸ਼ਾਸਨ ਗੰਭੀਰ ਸਿਆਸੀ ਦਬਾਅ ਦਾ ਸਾਹਮਣਾ ਕਰ ਰਿਹਾ ਹੈ। ਰਿਪੋਰਟ ਮੁਤਾਬਕ ਆਂਤਰਿਕ ਮੰਤਰਾਲਾ ਦੇ ਦਬਾਅ 'ਚ ਪ੍ਰਸ਼ਾਸਨ ਮੀਆਂਵਾਲੀ ਤੇ ਝੇਲਮ ਜੇਲ੍ਹਾਂ ਦੇ ਕੈਦੀਆਂ ਨੂੰ ਅਦੀਆਲਾ-ਜੇਲ੍ਹ 'ਚ ਟਰਾਂਸਫਰ ਕਰਨ ਦੀ ਸਹੂਲਤ ਵੀ ਦਿੰਦਾ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਇਕ ਕੈਦੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਧਨ ਰਾਸ਼ੀ ਦੇਣ ਦਾ ਸਬੂਤ ਦਿੱਤਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੇ ਭਰਾ ਨੇ ਜੇਲ 'ਚ ਵਿਵਸਥਤ ਤੌਰ 'ਤੇ 1,40,000 ਰੁਪਏ ਟਰਾਂਸਫਰ ਕਰਨ ਦੇ ਸਬੂਤ ਦਿੱਤੇ। ਰਿਪੋਰਟ ਮੁਤਾਬਕ, ਜੇਲ ਅਧਿਕਾਰੀ ਮਨੁੱਖੀ ਅਧਿਕਾਰਾਂ ਤੋਂ ਵੀ ਅਣਜਾਣ ਹਨ।


Tarsem Singh

Content Editor

Related News