ਪਾਕਿ ਦਾ ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਸਾਹ ਲੈਣਾ ਵੀ ਹੋਇਆ ਔਖਾ
Saturday, Nov 13, 2021 - 01:02 PM (IST)
ਲਾਹੌਰ : ਪਾਕਿਸਤਾਨ ਦੇ ਲਾਹੌਰ ਨੂੰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਐਲਾਨ ਕਰ ਦਿੱਤਾ ਗਿਆ ਹੈ, ਕਿਉਂਕਿ ਇੱਥੇ ਹੁਣ ਤੱਕ ਦਾ ਸਭ ਤੋਂ ਵੱਧ ਧੂੰਏਂ ਦਾ ਪੱਧਰ ਰਿਕਾਰਡ ਕੀਤਾ ਗਿਆ ਹੈ। ਇੱਥੇ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ। ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 700 ਤੋਂ ਉਪਰ ਚਲਾ ਗਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਏ.ਕਿਊ.ਆਈ. ਦੇ ਬਾਰੇ ਵਿਚ ਵੀਰਵਾਰ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਵਿਚ ਵੀਰਵਾਰ 12 ਵਜੇ ਦੇ ਬਾਅਦ ਲਾਹੌਰ ਦਾ ਏ.ਕਿਊ.ਆਈ. 700 ਤੋਂ ਜ਼ਿਆਦਾ ਹੋ ਗਿਆ ਸੀ। ਉਥੇ ਹੀ ਵੱਖ-ਵੱਖ ਸਥਾਨਾਂ ਵਿਚ ਏ.ਕਿਊ.ਆਈ. 500 ਤੋਂ ਜ਼ਿਆਦਾ ਸੀ। ਇਹ ਜਾਣਕਾਰੀ ਨਿਊਜ਼ ਏਜੰਸੀ ਏ.ਐਨ.ਆਈ. ਨੇ ਸਮਾ ਟੀਵੀ ਦੇ ਹਵਾਲੇ ਤੋਂ ਦਿੱਤੀ ਹੈ। ਪਿਛਲੇ ਸਾਲ ਵੀ ਦੁਨੀਆ ਦੇ ਸਭ ਤੋਂ ਜ਼ਿਆਦਾ ਪ੍ਰਦੁਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਲਾਹੌਰ ਪਹਿਲੇ ਸਥਾਨ ’ਤੇ ਰਿਹਾ ਸੀ।
ਇਸ ਦੌਰਾਨ ਪ੍ਰਦੂਸ਼ਣ ਦਾ ਮੁੱਦਾ ਪਾਕਿਸਤਾਨ ਦੀਆਂ ਅਦਾਲਤਾਂ ਵਿਚ ਵੀ ਪਹੁੰਚ ਗਿਆ ਹੈ। ਲਾਹੌਰ ਹਾਈਕੋਰਟ ਵਿਚ ਸ਼ੁੱਕਰਵਾਰ ਨੂੰ ਵਾਤਾਵਰਣ ਪ੍ਰਦੂਸ਼ਣ ਨਾਲ ਸਬੰਧਤ ਇਕ ਮਾਮਲੇ ਦੀ ਸੁਣਵਾਈ ਹੋਈ। ਜੱਜ ਨੇ ਕਿਹਾ ਕਿ ਅਧਿਕਾਰੀਆਂ ਨੇ ਪ੍ਰਦੂਸ਼ਣ ਨੂੰ ਰੋਕਣ ਦੇ ਸਬੰਧ ਵਿਚ ਕੋਈ ਉਪਾਅ ਨਹੀਂ ਕੀਤੇ ਹਨ। ਟੀਵੀ ਚੈਨਲ ਨੇ ਜੱਜ ਦੇ ਹਵਲੇ ਤੋਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਜਾਣਨ ਜੱਜ ਖ਼ੁਦ ਜਾਣਗੇ। ਜੱਜ ਨੇ ਕਿਹਾ ਹੈ ਕਿ ਸਾਡਾ ਦੇਸ਼ ਹਰ ਚੀਜ਼ ਨਾਲ ਚੰਗੀ ਤਰ੍ਹਾਂ ਵਾਕਿਫ਼ ਹੈ।