ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਡਾਰ ਹੁਣ ''ਭਗੌੜੇ'' ਸੂਚੀ ''ਚੋਂ ਬਾਹਰ
Thursday, Sep 29, 2022 - 05:04 PM (IST)
ਇਸਲਾਮਾਬਾਦ, (ਭਾਸ਼ਾ)- ਪਾਕਿਸਤਾਨ ਦੇ ਨਵੇਂ ਨਿਯੁਕਤ ਵਿੱਤ ਮੰਤਰੀ ਇਸ਼ਾਕ ਡਾਰ ਦੇ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 'ਭਗੌੜਾ' ਐਲਾਨੇ ਜਾਣ ਦੇ ਲਗਭਗ ਪੰਜ ਸਾਲ ਬਾਅਦ ਆਪਣੇ ਪੁਰਾਣੇ ਹੁਕਮਾਂ ਨੂੰ ਪਲਟ ਦਿੱਤਾ। ਡਾਰ ਅਦਾਲਤ ਵਿਚ ਪੇਸ਼ ਹੋਏ ਅਤੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨ ਦਾ ਹਲਫਨਾਮਾ ਦਿੱਤਾ। ਬੁੱਧਵਾਰ ਨੂੰ ਡਾਰ ਵਲੋਂ ਪੇਸ਼ ਹੋਏ ਵਕੀਲ ਮਿਸਬਾਹ-ਉਲ ਹਸਨ ਕਾਜ਼ੀ ਨੇ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੂੰ ਬੇਨਤੀ ਕੀਤੀ ਕਿ 72 ਸਾਲਾ ਮੰਤਰੀ ਨੂੰ ਜ਼ਮਾਨਤ ਲਈ ਅਰਜ਼ੀ ਦੇਣ ਦੀ ਬਜਾਏ ਕ੍ਰਿਮੀਨਲ ਪ੍ਰੋਸੀਜਰ ਕੋਡ ਦੇ ਤਹਿਤ ਬਾਂਡ ਭਰਨ ਕਰਨ ਦੀ ਇਜਾਜ਼ਤ ਦੇ ਦਿੱਤੀ ਜਾਵੇ।
'ਡਾਨ' ਅਖਬਾਰ ਦੇ ਅਨੁਸਾਰ, ਜੱਜ ਨੇ ਅਰਜ਼ੀ 'ਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੂੰ ਨੋਟਿਸ ਜਾਰੀ ਕੀਤਾ ਅਤੇ 7 ਅਕਤੂਬਰ ਤੱਕ ਜਵਾਬ ਮੰਗਿਆ। ਜਸਟਿਸ ਬਸ਼ੀਰ ਨੇ ਹਾਲ ਹੀ ਵਿੱਚ ਡਾਰ ਦੇ ਗ੍ਰਿਫਤਾਰੀ ਵਾਰੰਟ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐਲ.-ਐੱਨ) ਨੇ ਨੇਤਾ ਨੂੰ ਗ੍ਰਿਫਤਾਰ ਕਰਨ 'ਤੇ ਰੋਕ ਲਗਾ ਦਿੱਤੀ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾਰ ਪੰਜ ਸਾਲ ਦੇ ਦੇਸ਼ ਨਿਕਾਲੇ ਤੋਂ ਬਾਅਦ ਸੋਮਵਾਰ ਨੂੰ ਬ੍ਰਿਟੇਨ ਤੋਂ ਪਾਕਿਸਤਾਨ ਪਰਤੇ। ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਰਹੇ ਡਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਹਿਲਾਂ ਪਾਕਿਸਤਾਨ ਨਹੀਂ ਪਰਤ ਸਕੇ ਕਿਉਂਕਿ ਉਨ੍ਹਾਂ ਦਾ ਪਾਸਪੋਰਟ ਸਾਬਕਾ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਨੇ ਰੱਦ ਕਰ ਦਿੱਤਾ ਸੀ।