ਪਾਕਿਸਤਾਨ ਦੀ ਆਬਾਦੀ 24 ਕਰੋੜ ਹੋਈ, ਮਰਦਮਸ਼ੁਮਾਰੀ ਦੇ ਨਤੀਜਿਆਂ ਨੂੰ ਮਿਲੀ ਮਨਜ਼ੂਰੀ
Sunday, Aug 06, 2023 - 03:30 AM (IST)
ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੀ ਇਕ ਸਿਖਰਲੀ ਸੰਵਿਧਾਨਕ ਸੰਸਥਾ ਨੇ ਨਵੀਂ ਮਰਦਮਸ਼ੁਮਾਰੀ ਦੇ ਨਤੀਜਿਆਂ ਨੂੰ ਸ਼ਨੀਵਾਰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਦੇਸ਼ ’ਚ ਆਮ ਚੋਣਾਂ ’ਚ ਥੋੜ੍ਹੀ ਦੇਰ ਹੋ ਸਕਦੀ ਹੈ। ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਦੀ ਪ੍ਰਧਾਨਗੀ ’ਚ ਕੌਂਸਲ ਆਫ ਕਾਮਨ ਇੰਟਰੈਸਟ ਦੀ ਹੋਈ ਬੈਠਕ ’ਚ ਯੋਜਨਾ ਮੰਤਰਾਲਾ ਨੇ ਦੱਸਿਆ ਕਿ ਪਾਕਿਸਤਾਨ ਦੀ ਆਬਾਦੀ 24.01 ਕਰੋੜ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ
ਹੁਣ ਪਾਕਿਸਤਾਨ ਚੋਣ ਕਮਿਸ਼ਨ ਲਈ ਜ਼ਰੂਰੀ ਹੈ ਕਿ ਉਹ ਚੋਣਾਂ ਲਈ ਪੂਰੇ ਦੇਸ਼ ’ਚ ਨਵੇਂ ਚੋਣ ਜ਼ਿਲ੍ਹਿਆਂ ਨੂੰ ਨਿਰਧਾਰਤ ਕਰਨ ਵਾਸਤੇ ਹੱਦਬੰਦੀ ਦੀ ਕਵਾਇਦ ਨਵੇਂ ਸਿਰੇ ਤੋਂ ਸ਼ੁਰੂ ਕਰੇ, ਜਿਸ ਨਾਲ ਨੈਸ਼ਨਲ ਅਸੈਂਬਲੀ (ਸੰਸਦ) ਦਾ ਮੌਜੂਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ 60 ਜਾਂ 90 ਦਿਨ ਦੀ ਮਿਆਦ ’ਚ ਚੋਣਾਂ ਕਰਾਉਣ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗ੍ਰਿਫ਼ਤਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8