ਪਾਕਿਸਤਾਨ ''ਚ 10 ਅੱਤਵਾਦੀ ਗ੍ਰਿਫ਼ਤਾਰ, ਪੁਲਸ ਦਾ ਵੱਡੇ ਹਮਲੇ ਨੂੰ ਨਾਕਾਮ ਕਰਨ ਦਾ ਦਾਅਵਾ
Saturday, Mar 08, 2025 - 05:05 PM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਪੰਜਾਬ ਪੁਲਸ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਦੋ ਖ਼ਤਰਨਾਕ ਅੱਤਵਾਦੀਆਂ ਸਮੇਤ ਦਸ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਅੱਤਵਾਦ ਵਿਰੋਧੀ ਵਿਭਾਗ (ਸੀ.ਟੀ.ਡੀ) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀ.ਟੀ.ਡੀ ਦੇ ਬੁਲਾਰੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕਾਰਵਾਈਆਂ ਦੌਰਾਨ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ) ਨਾਲ ਸਬੰਧਤ 10 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਭਾਰਤ ਦੇ ਇਕ ਹੋਰ ਦੁਸ਼ਮਣ ਦਾ ਅੰਤ, ISI ਏਜੰਟ ਦੀ ਹੱਤਿਆ
ਉਨ੍ਹਾਂ ਕਿਹਾ, “ਟੀ.ਟੀ.ਪੀ ਦੇ ਦੋ ਸਭ ਤੋਂ ਖਤਰਨਾਕ ਅੱਤਵਾਦੀਆਂ ਨੂੰ ਖੁਸ਼ਾਬ ਅਤੇ ਰਾਵਲਪਿੰਡੀ ਤੋਂ ਵਿਸਫੋਟਕਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੀ ਪਛਾਣ ਰਿਆਜ਼ ਅਤੇ ਰਾਸ਼ਿਦ ਵਜੋਂ ਹੋਈ ਹੈ।'' ਉਨ੍ਹਾਂ ਦੱਸਿਆ ਕਿ ਸੀ.ਟੀ.ਡੀ ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 73 ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਕੀਤੀਆਂ ਜਿਨ੍ਹਾਂ ਵਿੱਚ 10 ਅੱਤਵਾਦੀਆਂ ਨੂੰ ਹਥਿਆਰਾਂ ਅਤੇ ਵਿਸਫੋਟਕਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅੱਤਵਾਦੀਆਂ ਦੇ ਕਬਜ਼ੇ ਵਿੱਚੋਂ ਕੁੱਲ 2.69 ਕਿਲੋਗ੍ਰਾਮ ਵਿਸਫੋਟਕ, 19 ਡੈਟੋਨੇਟਰ, 35 ਫੁੱਟ ਸੇਫਟੀ ਫਿਊਜ਼ ਵਾਇਰ, ਇੱਕ ਆਈਈਡੀ ਬੰਬ ਅਤੇ ਪਾਬੰਦੀਸ਼ੁਦਾ ਸਾਹਿਤ ਬਰਾਮਦ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।