ਇਮਰਾਨ ਨਾਲ ਮੁਲਾਕਾਤ ਦੌਰਾਨ ਅਮਰੀਕੀ ਸੈਨੇਟਰ ਦਾ ਸੁਰੱਖਿਆ ਕਰਮੀ ਰਿਹਾ ਮੌਜੂਦ, ਪਾਕਿ ਖਫਾ

01/23/2019 3:34:08 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸੀਨੀਅਰ ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਦੀ ਮੁਲਾਕਾਤ ਦੌਰਾਨ ਗ੍ਰਾਹਮ ਦਾ ਇਕ ਨਿੱਜੀ ਸੁਰੱਖਿਆ ਕਰਚਮਾਰੀ ਮੌਜੂਦ ਰਿਹਾ। ਇਸ ਸੁਰੱਖਿਆ ਅਧਿਕਾਰੀ ਦੀ ਮੌਜੂਦਗੀ ਨੂੰ ਲੈ ਕੇ ਪਾਕਿਸਤਾਨੀ ਸੰਸਦੀ ਪੈਨਲ ਨੇ ਸਖਤ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਇਸ ਘਟਨਾਕ੍ਰਮ ਨੂੰ ਦੇਸ਼ ਲਈ ਅਪਮਾਨਜਕ ਦੱਸਿਆ ਹੈ। ਦੱਖਣੀ ਕੈਰੋਲੀਨਾ ਦੇ ਰੀਪਬਲਿਕਨ ਸੈਨੇਟਰ ਗ੍ਰਾਹਮ ਨੇ ਐਤਵਾਰ ਨੂੰ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਇਨ੍ਹਾਂ ਖਬਰਾਂ ਦੀ ਪਿੱਠਭੂਮੀ ਵਿਚ ਹੋਈ ਕਿ ਇਸਲਾਮਾਬਾਦ ਦੋ-ਪੱਖੀ ਸੰਬੰਧਾਂ ਵਿਚ ਸੁਧਾਰ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਮਰਾਨ ਖਾਨ ਦੀ ਮੁਲਾਕਾਤ ਲਈ ਅਤੇ ਗੁਆਂਢੀ ਅਫਗਾਨਿਸਤਾਨ ਵਿਚ ਤਾਲਿਬਾਨ ਨਾਲ ਬੀਤੇ 17 ਸਾਲ ਤੋਂ ਚੱਲ ਰਹੇ ਯੁੱਧ ਦੇ ਅੰਤ ਲਈ ਦੁਬਾਰਾ ਗੱਲਬਾਤ ਸ਼ੁਰੂ ਕਰਨ ਦੇ ਉਦੇਸ਼ ਨਾਲ ਦਬਾਅ ਬਣਾ ਰਿਹਾ ਹੈ। 

ਇਕ ਅੰਗਰੇਜ਼ੀ ਅਖਬਾਰ ਵਿਚ ਮੰਗਲਵਾਰ ਨੂੰ ਪ੍ਰਕਾਸ਼ਿਤ ਖਬਰ ਮੁਤਾਬਕ ਘਰੇਲੂ ਮਾਮਲਿਆਂ ਦੀ ਸੈਨੇਟ ਦੀ ਸਥਾਈ ਕਮੇਟੀ ਦੇ ਪ੍ਰਧਾਨ ਅਤੇ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ ਕਿਹਾ ਕਿ ਮੈਂਬਰ ਜਾਣਨਾ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗ੍ਰਾਹਮ ਦੀ ਮੁਲਾਕਾਤ ਦੌਰਾਨ ਉਨ੍ਹਾਂ ਦੇ ਸੁਰੱਖਿਆ ਅਧਿਕਾਰੀ ਨੂੰ ਉੱਥੇ ਮੌਜੂਦ ਰਹਿਣ ਦੀ ਇਜਾਜ਼ਤ ਕਿਉਂ ਦਿੱਤੀ ਗਈ। ਮਲਿਕ ਨੇ ਗ੍ਰਹਿ ਸਕੱਤਰ ਨੂੰ ਇਸ ਮਾਮਲੇ ਵਿਚ ਵਿਸਤ੍ਰਿਤ ਰਿਪੋਰਟ ਸੌਂਪਣ ਦਾ ਆਦੇਸ਼ ਦਿੱਤਾ ਹੈ।


Vandana

Content Editor

Related News