ਪਾਕਿ ਦਾ ਦਾਅਵਾ, ਭਾਰਤ ਕਰ ਸਕਦੈ ਪੁਲਵਾਮਾ ਹਮਲੇ ਜਿਹੀ ਕਾਰਵਾਈ
Sunday, Apr 07, 2019 - 02:27 PM (IST)

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਫੌਜ ਪਾਕਿਸਤਾਨ 'ਤੇ ਹਮਲਾ ਕਰਨ ਦੀ ਤਿਆਰੀ ਵਿਚ ਹੈ। ਕੁਰੈਸ਼ੀ ਨੇ ਹਮਲੇ ਸਬੰਧੀ ਇਕ ਨਿਸ਼ਚਿਤ ਤਰੀਕ ਦਾ ਵੀ ਐਲਾਨ ਕੀਤਾ। ਕੁਰੈਸ਼ੀ ਨੇ ਦਾਅਵਾ ਕੀਤਾ ਕਿ ਦੇਸ਼ ਵਿਚ ਚੱਲ ਰਹੀਆਂ ਚੋਣਾਂ ਦੌਰਾਨ ਭਾਰਤ ਅਪ੍ਰੈਲ ਦੇ ਤੀਜੇ ਹਫਤੇ ਮਤਲਬ 16 ਤੋਂ 20 ਅਪ੍ਰੈਲ ਤੱਕ ਪਾਕਿਸਤਾਨ ਵਿਰੁੱਧ ਮਿਲਟਰੀ ਕਾਰਵਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਉਨ੍ਹਾਂ ਨੇ ਇਸ ਸਬੰਧੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਦਖਲ ਦੇਣ ਵੀ ਅਪੀਲ ਕੀਤੀ ਹੈ। ਮੁਲਤਾਨ ਵਿਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕੁਰੈਸ਼ੀ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਸਰਕਾਰ ਕੋਲ ਵਿਸ਼ਵਾਸਯੋਗ ਸੂਚਨਾ ਹੈ ਕਿ ਭਾਰਤ ਹਮਲੇ ਦੀ ਇਕ ਨਵੀਂ ਯੋਜਨਾ ਤਿਆਰ ਕਰ ਰਿਹਾ ਹੈ। ਉਨ੍ਹਾਂ ਨੇ ਕਹਾ,''ਤਿਆਰੀ ਕੀਤੀ ਜਾ ਰਹੀ ਹੈ ਅਤੇ ਪਾਕਿਸਤਾਨ ਵਿਰੁੱਧ ਇਕ ਹੋਰ ਹਮਲੇ ਦੀ ਸੰਭਾਵਨਾ ਹੈ। ਸਾਡੀ ਜਾਣਕਾਰੀ ਮੁਤਾਬਕ ਇਹ ਕਾਰਵਾਈ 16-20 ਅਪ੍ਰੈਲ ਦੇ ਵਿਚਕਾਰ ਹੋ ਸਕਦੀ ਹੈ।''