ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਭੇਜਿਆ ਗਿਆ ਜੇਲ੍ਹ

Tuesday, Oct 20, 2020 - 06:17 PM (IST)

ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਭੇਜਿਆ ਗਿਆ ਜੇਲ੍ਹ

ਲਾਹੌਰ (ਭਾਸ਼ਾ): ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਮੁੱਖ ਅਤੇ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਮੰਗਲਵਾਰ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਹਿਬਾਜ਼ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੇ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਕ ਅਦਾਲਤ ਨੇ 700 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸ਼ਹਿਬਾਜ਼ ਦੀ ਜਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। 

ਜਵਾਬਦੇਹੀ ਅਦਾਲਤ ਨੇ 29 ਸਤੰਬਰ ਨੂੰ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਹਿਬਾਜ਼ ਨੂੰ ਹਿਰਾਸਤ ਵਿਚ ਭੇਜ ਦਿੱਤਾ ਸੀ। ਲਾਹੌਰ ਦੀ ਜਵਾਬਦੇਹੀ ਅਦਾਲਤ ਨੇ ਮੰਗਲਵਾਰ ਨੂੰ ਐੱਨ.ਏ.ਬੀ. ਦੀ ਅਰਜ਼ੀ ਖਾਰਿਜ ਕਰ ਦਿੱਤੀ, ਜਿਸ ਵਿਚ ਸ਼ਹਿਬਾਜ਼ ਦੀ ਹਿਰਾਸਤ ਮਿਆਦ ਵਧਾਉਣ ਦੀ ਅਪੀਲ ਕੀਤੀ ਗਈ ਸੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ਼ਹਿਬਾਜ਼ ਨੇ ਨਵਾਜ਼ ਸ਼ਰੀਫ ਦੇ ਜਵਾਈ ਮੁਹੰਮਦ ਸਫਦਰ ਦੀ ਗ੍ਰਿਫ਼ਤਾਰੀ ਦੇ ਲਈ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ। ਸਫਦਰ ਨੂੰ ਵਿਰੋਧ ਪ੍ਰਦਰਸ਼ਨ ਦੇ ਬਾਅਦ ਕਰਾਚੀ ਵਿਚ ਉਹਨਾਂ ਦੇ ਹੋਟਲ ਦੇ ਕਮਰੇ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 

ਪੜ੍ਹੋ ਇਹ ਅਹਿਮ ਖਬਰ- ਯੂਕੇ: ਸਿਹਤ ਸਕੱਤਰ ਮੈਟ ਹੈਨਕੌਕ ਸਫਰ ਦੌਰਾਨ ਬਿਨਾਂ ਮਾਸਕ ਕੈਮਰਿਆਂ 'ਚ ਕੈਦ

ਸ਼ਹਿਬਾਜ਼ ਨੇ ਇਮਰਾਨ ਖਾਨ ਅਤੇ ਐੱਨ.ਏ.ਬੀ. ਦੇ ਵਿਚ ਮਿਲੀਭਗਤ ਹੋਣ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੇ ਖਿਲਾਫ਼ ਬਦਲੇ ਦੀ ਕਾਰਵਾਈ ਦੇ ਦੋਸ਼ ਲਗਾਏ। ਉਹਨਾਂ ਨੂੰ ਲਾਹੌਰ ਵਿਚ ਕੋਟ ਲਖਪਤ ਜੇਲ੍ਹ ਭੇਜ ਦਿੱਤਾ ਗਿਆ। ਨਵਾਜ਼ ਸ਼ਰੀਫ ਦੀ ਬੇਟੀ ਮਰਿਅਮ ਨਵਾਜ਼ ਨੇ ਕਿਹਾ ਕਿ ਸ਼ਹਿਬਾਜ਼ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹਨਾਂ ਨੇ ਆਪਣੇ ਭਰਾ ਨਵਾਜ਼ ਸ਼ਰੀਫ ਦਾ ਸਾਥ ਨਹੀਂ ਛੱਡਿਆ। 

ਪੜ੍ਹੋ ਇਹ ਅਹਿਮ ਖਬਰ- 6 ਰੂਸੀ ਮਿਲਟਰੀ ਅਧਿਕਾਰੀਆਂ 'ਤੇ ਵੱਡੇ ਪੱਧਰ 'ਤੇ ਹੈਕਿੰਗ ਦੇ ਦੋਸ਼


author

Vandana

Content Editor

Related News