ਪਾਕਿ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦੀ ਮਨਜ਼ੂਰੀ
Wednesday, Jun 19, 2019 - 03:17 PM (IST)

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਨੇ ਇਕ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਮੁਤਾਬਕ ਉਨ੍ਹਾਂ ਨੇ ਭਾਰਤੀ ਭਾਈਚਾਰੇ ਦੇ ਸਿੱਖਾਂ ਦੀ ਆਪਣੇ ਗੁਰਦੁਆਰਾ ਸਾਹਿਬਾਨ ਵਿਚ ਕਾਰ ਸੇਵਾ ਦੇ ਰੂਪ ਵਿਚ ਦਿੱਤੇ ਯੋਗਦਾਨ ਦੀ ਪਸ਼ੰਸਾ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮੌਕੇ ਨਵੰਬਰ 2019 ਵਿਚ ਭਾਰਤ ਵਿਚ ਸਥਿਤ ਨਵੀਂ ਦਿੱਲੀ ਤੋਂ ਪਾਕਿਸਤਾਨ ਵਿਚ ਸਥਿਤ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਕਮੇਟੀ ਮੁਤਾਬਕ ਉਨ੍ਹਾਂ ਨੂੰ ਇਹ ਮਨਜ਼ੂਰੀ ਦਿੰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਹੁਣ ਈ.ਪੀ.ਪੀ. ਬੋਰਡ ਦੇ ਸਮਰਥਨ ਨਾਲ ਪੀ.ਐੱਸ.ਜੀ.ਪੀ.ਸੀ., ਪਾਕਿਸਤਾਨ ਸਰਕਾਰ ਭਾਰਤੀ ਵਫਦ ਦਾ ਸਵਾਗਤ ਕਰਨ ਵਿਚ ਸਨਮਾਨ ਮਹਿਸੂਸ ਕਰੇਗੀ। ਇਸ ਸਬੰਧੀ ਲੋੜੀਂਦੀਆਂ ਵਿਵਸਥਾਵਾਂ ਨੂੰ ਜਲਦੀ ਪੂਰਾ ਕਰਨ ਵਿਚ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ।