ਪਾਕਿਸਤਾਨ: ਖੈਬਰ ਪਖਤੂਨਖਵਾ ''ਚ ਮਾਰੇ ਗਏ ਛੇ ਅੱਤਵਾਦੀ

03/09/2023 3:40:37 PM

ਪੇਸ਼ਾਵਰ (ਭਾਸ਼ਾ) ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਖੈਬਰ ਪਖਤੂਨਖਵਾ ਸੂਬੇ ਵਿਚ ਸ਼ੁਰੂ ਕੀਤੇ ਗਏ ਆਪਰੇਸ਼ਨ ਦੌਰਾਨ 6 ਵਾਂਟੇਡ ਅੱਤਵਾਦੀਆਂ ਨੂੰ ਮਾਰ ਦਿੱਤਾ । ਫੌਜ ਦੀ ਮੀਡੀਆ ਯੂਨਿਟ ਨੇ ਇਹ ਜਾਣਕਾਰੀ ਦਿੱਤੀ। ਫੌਜ ਦੇ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਕ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕਬਾਇਲੀ ਉੱਤਰੀ ਵਜ਼ੀਰਿਸਤਾਨ ਜ਼ਿਲੇ ਦੇ ਦੱਤਾ ਖੇਲ ਖੇਤਰ 'ਚ ਕੱਲ੍ਹ (ਬੁੱਧਵਾਰ) ਛੇ ਅੱਤਵਾਦੀ ਮਾਰੇ ਗਏ।

ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ: ਅਫਗਾਨਿਸਤਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਮਾਕਾ, ਗਵਰਨਰ ਸਮੇਤ ਤਿੰਨ ਲੋਕਾਂ ਦੀ ਮੌਤ

ਫੌਜ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੀ ਵੱਖ-ਵੱਖ ਅੱਤਵਾਦੀ ਘਟਨਾਵਾਂ ਦੇ ਸਬੰਧ 'ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਭਾਲ ਕੀਤੀ ਜਾ ਰਹੀ ਸੀ। ਜਾਰੀ ਬਿਆਨ ਮੁਤਾਬਕ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News